LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਕਤਲਕਾਂਡ: ਹਾਈ ਕੋਰਟ ਦਾ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਤੋਂ ਇਨਕਾਰ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਮਾਤਾ-ਪਿਤਾ

4j sidhu

ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ 'ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ 'ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ। ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੇ ਲਈ ਉਹ ਮਾਨਸਾ ਤੋਂ ਚੰਡੀਗੜ੍ਹ ਪੁੱਜੇ ਹਨ। ਇਹ ਮੀਟਿੰਗ ਦੁਪਹਿਰ 3 ਵਜੇ ਦੇ ਕਰੀਬ ਹੋਣ ਦੀ ਸੰਭਾਵਨਾ ਹੈ।

Also Read: ਤੁਹਾਡੇ ਸਮਾਰਟਫੋਨ ਦਾ ਇਹ ਫੀਚਰ ਬਣ ਸਕਦੈ ਖਤਰਾ! ਕਦੇ ਵੀ ਹੋ ਸਕਦੈ ਹੈਕ

ਇਸ ਮੰਗ ਨੂੰ ਲੈ ਕੇ ਪਰਿਵਾਰ ਨੇ ਰੋਕਿਆ ਸੀ ਪੋਸਟਮਾਰਟਮ
ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪੋਸਟਮਾਰਟਮ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ। ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਗਿਆ।

ਮਾਨ ਸਰਕਾਰ ਨੇ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਉਣ ਦਾ ਸੁਝਾਅ ਦਿੱਤਾ ਸੀ
ਹਾਈ ਕੋਰਟ ਦੇ ਇਨਕਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਰਿਵਾਰ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਉਣ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਨੂੰ 5 ਨਾਂ ਵੀ ਦਿੱਤੇ ਗਏ ਸਨ। ਹਾਲਾਂਕਿ, ਪਰਿਵਾਰ ਮੌਜੂਦਾ ਜੱਜ ਦੀ ਮੰਗ ਕਰ ਰਿਹਾ ਹੈ।

Also Read: ਮੂਸੇਵਾਲਾ ਕਤਲਕਾਂਡ ਦਾ ਸੋਨੀਪਤ ਕੁਨੈਕਸ਼ਨ: ਕਤਲ ਦੌਰਾਨ ਵਰਤੀ ਬੁਲੈਰੋ 'ਚ ਸਵਾਰ ਸਨ ਫੌਜੀ ਤੇ ਅੰਕਿਤ ਸੇਰਸਾ

ਪੰਜਾਬ ਪੁਲਿਸ ਦੀ SIT ਕਰ ਰਹੀ ਜਾਂਚ
ਪੰਜਾਬ ਪੁਲਿਸ ਫਿਲਹਾਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।

In The Market