LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੂਸੇਵਾਲਾ ਦੇ ਮੈਨੇਜਰ ਨੂੰ ਝਟਕਾ! ਹਾਈ ਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ

18july manager

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ 'ਚ ਹੈ। ਹਾਲਾਂਕਿ ਹਾਈ ਕੋਰਟ ਨੇ ਉਸ ਨੂੰ ਭਾਰਤ ਆਉਣ 'ਤੇ ਸੁਰੱਖਿਆ ਦੇਣ ਲਈ ਕਿਹਾ ਹੈ। ਇਸ ਸਬੰਧੀ ਵਿਸਥਾਰਤ ਹੁਕਮ ਆਉਣਾ ਅਜੇ ਬਾਕੀ ਹੈ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸ਼ਗਨਪ੍ਰੀਤ ਨੇ ਵੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ।

Also Read: ਜੰਗਲਾਤ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, 25 ਜੁਲਾਈ ਤੱਕ ਗ੍ਰਿਫਤਾਰੀ 'ਤੇ ਰੋਕ

ਮਿੱਡੂਖੇੜਾ ਕਤਲ ਕਾਂਡ ਸ਼ਗਨਪ੍ਰੀਤ ਦਾ ਨਾਂ
ਸ਼ਗਨਪ੍ਰੀਤ ਮੁਹਾਲੀ ਵਿੱਚ ਕਤਲ ਕੀਤੇ ਗਏ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਮੁਲਜ਼ਮ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਨੇ ਮਿੱਡੂਖੇੜਾ ਦੇ ਕਾਤਲ ਸ਼ਾਰਪਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਮਿੱਡੂਖੇੜਾ ਦੀ ਪਛਾਣ ਕਰਵਾਈ ਸੀ। ਉਨ੍ਹਾਂ ਨੂੰ ਕਾਰ ਵੀ ਮੁਹੱਈਆ ਕਰਵਾਈ ਗਈ। ਇਸ ਤੋਂ ਬਾਅਦ ਉਸ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਹਾਲਾਂਕਿ ਸ਼ਗਨਪ੍ਰੀਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਆਸਟ੍ਰੇਲੀਆ ਜਾ ਕੇ ਬਾਅਦ ਵਿਚ ਉਸ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ।

Also Read: Jennifer Lopez ਨੇ 52 ਸਾਲ ਦੀ ਉਮਰ 'ਚ ਕੀਤਾ ਚੌਥਾ ਵਿਆਹ, ਰੋਮਾਂਟਿਕ ਫੋਟੋ ਹੋਈ ਵਾਇਰਲ

ਮਿੱਡੂਖੇੜਾ ਨੂੰ ਮਾਰਨ ਦੇ ਬਦਲੇ ਮੂਸੇਵਾਲਾ ਨੂੰ ਮਾਰਿਆ ਗਿਆ
ਲਾਰੈਂਸ ਗੈਂਗ ਨੇ ਪੁਲਸ ਪੁੱਛਗਿੱਛ 'ਚ ਦੱਸਿਆ ਕਿ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸਿੱਧੂ ਮੂਸੇਵਾਲਾ ਵੀ ਅਸਿੱਧੇ ਤੌਰ 'ਤੇ ਸ਼ਾਮਲ ਸੀ। ਇਸ ਲਈ ਉਨ੍ਹਾਂ ਨੇ ਮੂਸੇਵਾਲਾ ਨੂੰ ਮਾਰ ਦਿੱਤਾ। ਮਿੱਡੂਖੇੜਾ ਗੈਂਗਸਟਰ ਲਾਰੈਂਸ ਦਾ ਕਾਲਜ ਦਾ ਦੋਸਤ ਸੀ। ਉਸ ਦੇ ਕਤਲ ਤੋਂ ਬਾਅਦ, ਲਾਰੈਂਸ ਨੇ ਮੂਸੇਵਾਲਾ ਨੂੰ ਮਾਰਨ ਦੀ ਸਹੁੰ ਖਾਧੀ ਸੀ।

In The Market