LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਪੁੱਜਾ ਹਾਈਕੋਰਟ, ਕੀਤੀ ਬੁਲੇਟ ਪਰੂਫ ਜੈਕੇਟ ਤੇ ਕਾਰ ਦੇਣ ਦੀ ਮੰਗ

3j jaggu

ਚੰਡੀਗੜ੍ਹ- ਗੈਂਗਸਟਰ ਲਾਰੈਂਸ ਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਜੱਗੂ ਨੂੰ ਆਪਣੀ ਜਾਨ ਦਾ ਖਤਰਾ ਹੈ। ਜੱਗੂ ਦੀ ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਚ ਕਿਹਾ ਗਿਆ ਸੀ ਕਿ ਜੇਕਰ ਜੱਗੂ ਨੂੰ ਜੇਲ 'ਚੋਂ ਬਾਹਰ ਲਿਆਂਦਾ ਜਾਵੇ ਤਾਂ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਦਿੱਤੀ ਜਾਵੇ। ਉਸ ਦੀ ਮਾਂ ਨੇ ਭਗਵਾਨਪੁਰੀਆ 'ਤੇ ਜੇਲ੍ 'ਚ ਤਸ਼ੱਦਦ ਕਰਨ ਦਾ ਵੀ ਦੋਸ਼ ਲਗਾਇਆ ਹੈ। ਇਨ੍ਹਾਂ ਵਿੱਚੋਂ ਜੱਗੂ ਭਗਵਾਨਪੁਰੀਆ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸਾਹਮਣੇ ਆ ਰਿਹਾ ਹੈ। ਪੰਜਾਬ ਪੁਲਿਸ ਜਲਦੀ ਹੀ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।

Also Read: ਦੀਪਕ ਚਾਹਰ ਨੂੰ ਚੇਨਈ ਟੀਮ ਨੇ ਦਿੱਤੀ ਵਿਆਹ ਦੀ ਵਧਾਈ ਤਾਂ ਪ੍ਰਸ਼ੰਸਕਾਂ ਨੇ ਲਏ ਖੂਬ ਮਜ਼ੇ

ਹਾਈ ਕੋਰਟ ਵਲੋਂ ਲਾਰੈਂਸ ਦੀ ਪਟੀਸ਼ਨ ਖਾਰਜ
ਗੈਂਗਸਟਰ ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਕਿਹਾ ਕਿ ਪੰਜਾਬ ਪੁਲਿਸ ਉਸਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਐੱਫਆਈਆਰ ਵਿੱਚ ਨਾ ਤਾਂ ਉਸ ਦਾ ਨਾਂ ਦਰਜ ਹੈ ਅਤੇ ਨਾ ਹੀ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਹੀ ਨਹੀਂ ਮੰਨਿਆ ਅਤੇ ਇਸ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ।

Also Read: SBI ਦਾ ਆਪਣੇ ਗਾਹਕਾਂ ਲਈ Alert! ਧਿਆਨ ਰੱਖੋ, ਨਹੀਂ ਤਾਂ ਪਏਗਾ ਪਛਤਾਉਣਾ

ਤਿਹਾੜ ਜੇਲ੍ਹ 'ਚ ਰਚੀ ਗਈ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼
ਤਿਹਾੜ ਜੇਲ੍ਹ 'ਚ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਜਿਸ ਵਿੱਚ ਲਾਰੈਂਸ ਦੇ ਨਾਲ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਦੇ ਨਾਂ ਵੀ ਸਾਹਮਣੇ ਆ ਰਹੇ ਹਨ। ਇਸ ਗੱਲ ਦਾ ਖੁਲਾਸਾ 2 ਲੱਖ ਦੇ ਇਨਾਮੀ ਗੈਂਗਸਟਰ ਸ਼ਾਹਰੁਖ ਨੇ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਇਨ੍ਹਾਂ ਸਾਰੇ ਗੈਂਗਸਟਰਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।

In The Market