LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਕਤਲ ਮਾਮਲੇ 'ਚ ਪੰਜਾਬ ਪੁਲਿਸ ਦਾ CBI 'ਤੇ ਇਲਜ਼ਾਮ, ਕਿਹਾ-'ਮੰਨੀ ਹੁੰਦੀ ਗੱਲ ਤਾਂ ਨਾ ਵਾਪਰਦੀ ਵਾਰਦਾਤ'

8j sidhu katal

ਚੰਡੀਗੜ੍ਹ- ਜੇਕਰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਪੰਜਾਬ ਪੁਲਿਸ ਦੀ ਸਿਫਾਰਿਸ਼ ਮੰਨ ਲੈਂਦੀ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿੰਦਾ ਹੁੰਦਾ। ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਨਹੀਂ ਦੇ ਸਕਦਾ ਸੀ। ਇਹ ਦਾਅਵਾ ਖੁਦ ਪੰਜਾਬ ਪੁਲਿਸ ਨੇ ਕੀਤਾ ਹੈ। 19 ਮਈ ਨੂੰ ਪੰਜਾਬ ਪੁਲਿਸ ਨੇ ਸੀਬੀਆਈ ਤੋਂ ਗੋਲਡੀ ਬਰਾੜ ਖ਼ਿਲਾਫ਼ ਦੋ ਪੁਰਾਣੇ ਮਾਮਲਿਆਂ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਜੇਕਰ ਇਹ ਨੋਟਿਸ ਜਾਰੀ ਹੁੰਦਾ ਤਾਂ ਪੰਜਾਬ ਪੁਲਿਸ ਪਹਿਲਾਂ ਹਰਕਤ ਵਿੱਚ ਆ ਜਾਂਦੀ। 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਪੰਜਾਬ ਪੁਲਿਸ ਨੇ ਮੁੜ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਗੱਲ ਕਹੀ ਹੈ।

Also Read: 'ਸਿੱਧੂ ਮੂਸੇਵਾਲਾ ਦੀ ਮੌਤ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ'

ਇਸੇ ਦੌਰਾਨ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਪਹਿਲੇ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਮੁੰਬਈ ਪੁਲਿਸ ਨੇ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਮੂਸੇਵਾਲਾ ਨੂੰ ਮਾਰਨ ਲਈ ਅੰਡਰਵਰਲਡ ਡਾਨ ਅਰੁਣ ਗਵਲੀ ਗੈਂਗ ਦੇ ਸ਼ੂਟਰ ਸੰਤੋਸ਼ ਜਾਧਵ ਨਾਲ ਪੰਜਾਬ ਆਇਆ ਸੀ। ਪੁਲਿਸ ਨੇ ਇਸ ਮਾਮਲੇ 'ਚ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਜਿਸ ਵਿੱਚ 4 ਦੇ ਕਤਲ ਵਿੱਚ ਸ਼ਾਮਲ ਹੋਣ ਦੇ ਪੁਖਤਾ ਸਬੂਤ ਮਿਲੇ ਹਨ।

Also Read: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਲਿਆ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ

ਜੇਕਰ ਸੀਬੀਆਈ ਇੰਟਰਪੋਲ ਤੱਕ ਪਹੁੰਚ ਕਰਦੀ ਤਾਂ ਕਤਲ ਦੀ ਸਾਜ਼ਿਸ਼ ਨੂੰ ਰੋਕਿਆ ਜਾ ਸਕਦਾ ਸੀ
ਪੰਜਾਬ ਪੁਲਿਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ ਸੀਬੀਆਈ ਨੂੰ ਰੈੱਡ ਕਾਰਨਰ ਨੋਟਿਸ ਭੇਜਣ ਦਾ ਪ੍ਰਸਤਾਵ ਭੇਜਿਆ ਗਿਆ ਸੀ। ਇਸ ਦੇ ਲਈ ਫਰੀਦਕੋਟ ਦੇ ਥਾਣਾ ਸਿਟੀ ਵਿੱਚ 12 ਨਵੰਬਰ 2020 ਨੂੰ ਦਰਜ ਹੋਏ ਕਾਤਲਾਨਾ ਹਮਲੇ ਅਤੇ ਅਸਲਾ ਐਕਟ ਤਹਿਤ 18 ਫਰਵਰੀ 2021 ਨੂੰ ਹੋਏ ਕਤਲ ਅਤੇ ਅਸਲਾ ਐਕਟ ਤਹਿਤ ਦਰਜ ਹੋਏ ਕੇਸ ਦਾ ਹਵਾਲਾ ਦਿੱਤਾ ਗਿਆ।

Also Read: ਪੰਜਾਬ 'ਚ ਸਸਤੀ ਹੋਵੇਗੀ ਸ਼ਰਾਬ! ਨਵੀਂ ਐਕਸਾਈਜ਼ ਪਾਲਿਸੀ 'ਤੇ ਅੱਜ ਲੱਗ ਸਕਦੀ ਹੈ ਮੋਹਰ

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ 19 ਮਈ ਨੂੰ ਗੋਲਡੀ ਬਰਾੜ ਦਾ ਰੈੱਡ ਕਾਰਨਰ ਨੋਟਿਸ ਜਾਰੀ ਹੋਣਾ ਸੀ। ਫਿਰ ਜੇਕਰ ਨੋਡਲ ਏਜੰਸੀ ਸੀਬੀਆਈ ਨੇ ਇੰਟਰਪੋਲ ਨਾਲ ਸੰਪਰਕ ਕਰਕੇ ਉਸ ਨੂੰ ਪਿਛਲੇ ਕੇਸ ਵਿੱਚ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਹੁੰਦੀ ਤਾਂ ਉਸ ਨੂੰ ਸਮੇਂ ਸਿਰ ਰੋਕਿਆ ਜਾ ਸਕਦਾ ਸੀ। ਗੋਲਡੀ ਬਰਾੜ 2017 'ਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਹੁਣ ਉਥੇ ਬੈਠ ਕੇ ਉਹ ਗਰੋਹ ਰਾਹੀਂ ਪੰਜਾਬ ਵਿਚ ਵਾਰਦਾਤਾਂ ਕਰ ਰਿਹਾ ਹੈ।

ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ
ਲਾਰੈਂਸ ਗੈਂਗ ਦਾ ਗੈਂਗਸਟਰ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਪੁਲਿਸ ਨੇ ਕਤਲ ਮਾਮਲੇ ਵਿੱਚ 8 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਕਿਹਾ ਕਿ ਗੋਲਡੀ ਬਰਾੜ ਜਨਵਰੀ ਤੋਂ ਸਾਜ਼ਿਸ਼ ਰਚ ਰਿਹਾ ਸੀ। ਉਸ ਨੇ ਫਿਰ 2 ਸ਼ਾਰਪ ਸ਼ੂਟਰ ਹਰਿਆਣਾ ਭੇਜ ਦਿੱਤੇ। ਹਾਲਾਂਕਿ, ਫਿਰ ਉਹ ਮੂਸੇਵਾਲਾ ਦੀ ਸੁਰੱਖਿਆ ਵਿੱਚ ਏ.ਕੇ.47 ਕਮਾਂਡਾਂ ਦੇਖ ਕੇ ਵਾਪਸ ਪਰਤ ਗਿਆ। ਇਹ ਖੁਲਾਸਾ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਨੇ ਵੀ ਕੀਤਾ ਹੈ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸਾਰੀ ਸਾਜ਼ਿਸ਼ ਨੂੰ ਨਵੇਂ ਸਿਰੇ ਤੋਂ ਅੰਜਾਮ ਦਿੱਤਾ।

In The Market