LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੈਂਗਸਟਰਾਂ 'ਤੇ UAPA! ਲਾਰੈਂਸ-ਗੋਲਡੀ ਤੇ ਨੀਰਜ ਬਵਾਨਾ ਸਣੇ ਬੰਬੀਹਾ ਗੈਂਗ ਦੇ ਗੈਂਗਸਟਰ ਵੀ ਨਾਮਜ਼ਦ

1 sep uapa

ਚੰਡੀਗੜ੍ਹ- ਦੇਸ਼ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ 'ਤੇ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਲਗਾਇਆ ਗਿਆ ਹੈ। ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਇਲਾਵਾ ਬੰਬੀਹਾ ਗੈਂਗ ਦੇ ਉਨ੍ਹਾਂ ਦੇ ਵਿਰੋਧੀ ਲੱਕੀ ਪਟਿਆਲ, ਨੀਰਜ ਬਵਾਨਾ ਆਦਿ 'ਤੇ ਵੀ ਇਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Also Read: 'ਵਿਆਹ ਤੋਂ ਬਾਅਦ ਤੂੰ ਮੋਟੀ ਹੋ ​​ਗਈ ਐਂ' ਕਹਿ ਪਤੀ ਨੇ ਪਤਨੀ ਨੂੰ ਦੇ ਦਿੱਤਾ ਤਲਾਕ

ਇਸ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਕੇਂਦਰ ਦੇ ਹੁਕਮਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ 2 ਕੇਸ ਦਰਜ ਕੀਤੇ ਗਏ ਹਨ।

ਪਹਿਲੀ FIR ਵਿਚ ਲਾਰੈਂਸ ਗੈਂਗ ਦੇ ਗੈਂਗਸਟਰ

ਪਹਿਲੀ ਐਫਆਈਆਰ ਵਿੱਚ ਲਾਰੈਂਸ ਗੈਂਗ ਦੇ ਗੈਂਗਸਟਰਾਂ ਦੇ ਨਾਮ ਲਏ ਗਏ ਹਨ। ਜਿਸ ਵਿੱਚ ਗੈਂਗ ਦੇ ਮੁਖੀ ਲਾਰੈਂਸ, ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ, ਬਿਕਰਮ ਬਰਾੜ, ਕਾਲਾ ਜਠੇੜੀ, ਜਸਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ, ਸਚਿਨ ਥਾਪਨ, ਲਾਰੈਂਸ ਦਾ ਭਰਾ ਅਨਮੋਲ ਅਤੇ ਲਖਬੀਰ ਸਿੰਘ ਲੰਡਾ ਸ਼ਾਮਲ ਹਨ। ਦਿੱਲੀ ਪੁਲਿਸ ਨੂੰ ਸੂਤਰਾਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਇਨ੍ਹਾਂ ਦਾ ਨਾਮ ਲਿਆ ਗਿਆ ਹੈ। ਇਹ ਗਿਰੋਹ ਜੇਲ੍ਹ ਤੋਂ ਇਲਾਵਾ ਕੈਨੇਡਾ, ਦੁਬਈ ਅਤੇ ਪਾਕਿਸਤਾਨ ਤੋਂ ਵੀ ਅਪਰੇਸ਼ਨ ਚਲਾ ਰਿਹਾ ਹੈ।

ਦੂਜੀ FIR 'ਚ ਪਟਿਆਲ, ਨੀਰਜ ਬਵਾਨਾ ਅਤੇ ਭੂਪੀ ਰਾਣਾ


ਦੂਜੀ ਐਫਆਈਆਰ ਬੰਬੀਹਾ ਗੈਂਗ ਅਤੇ ਇਸ ਦੇ ਨੇੜਲੇ ਸਾਥੀਆਂ ‘ਤੇ ਕੀਤੀ ਗਈ ਹੈ। ਇਸ ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਦੀ ਮੌਤ ਤੋਂ ਬਾਅਦ ਅਰਮੀਨੀਆ ਵਿੱਚ ਗੈਂਗ ਚਲਾਉਣ ਵਾਲੇ ਗੌਰਵ ਉਰਫ਼ ਲੱਕੀ ਪਟਿਆਲ, ਅਮਿਤ ਡਾਗਰ, ਕੌਸ਼ਲ ਚੌਧਰੀ, ਨੀਰਜ ਬਵਾਨਾ, ਭੂਪੀ ਰਾਣਾ, ਸੁਨੀਲ ਉਰਫ਼ ਟਿੱਲੂ ਤਾਜਪੁਰੀਆ, ਬਾਬਾ ਢੱਲਾ ਉਰਫ਼ ਗੁਰਵਿੰਦਰ ਨੂੰ ਸ਼ਾਮਲ ਕੀਤਾ ਗਿਆ ਹੈ। ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਅਗਸਤ 2021 ਵਿੱਚ ਮੋਹਾਲੀ ਵਿੱਚ ਵਿੱਕੀ ਮਿੱਡੂਖੇੜਾ ਕਤਲੇਆਮ ਦੇ ਸਾਜ਼ਿਸ਼ਕਰਤਾ ਹਨ।

Also Read: ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਸਬੰਧੀ ਪਟੀਸ਼ਨ HC 'ਚ ਖਾਰਿਜ, ਦਿੱਤੀ ਇਹ ਦਲੀਲ

ਗੈਂਗਸਟਰ ਅੱਤਵਾਦੀ ਸੰਗਠਨਾਂ ਦੇ ਸੰਪਰਕ 'ਚ

ਸੂਤਰਾਂ ਮੁਤਾਬਕ ਕੇਂਦਰੀ ਖੁਫੀਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ ਦਿੱਤੇ ਹਨ ਕਿ ਕਈ ਗੈਂਗਸਟਰ ਅੱਤਵਾਦੀ ਸੰਗਠਨਾਂ ਦੇ ਸੰਪਰਕ 'ਚ ਹਨ। ਭਾਰਤ ਸਰਕਾਰ ਨੇ ਇਨ੍ਹਾਂ ਸੰਗਠਨਾਂ ਨੂੰ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਇਹ ਗੈਂਗਸਟਰ ਭਾਰਤ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ।

ਦਿੱਲੀ ਪੁਲਿਸ ਪੁਛਗਿੱਛ ਕਰੇਗੀ


ਸੂਤਰਾਂ ਅਨੁਸਾਰ ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਦਾ ਕੇਸ ਦਰਜ ਹੋਇਆ ਹੈ, ਉਨ੍ਹਾਂ ਵਿੱਚੋਂ ਬਹੁਤੇ ਜੇਲ੍ਹ ਵਿੱਚ ਹਨ। ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਦਿੱਲੀ ਪੁਲਿਸ ਉਨ੍ਹਾਂ ਨੂੰ ਰਿਮਾਂਡ 'ਤੇ ਲੈ ਸਕਦੀ ਹੈ। ਜਿਸ 'ਚ ਪੁੱਛਗਿੱਛ ਕਰਕੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਨੂੰ ਤੋੜਿਆ ਜਾਵੇਗਾ। ਉਨ੍ਹਾਂ ਨਾਲ ਜੁੜੇ ਸ਼ੂਟਰਾਂ ਅਤੇ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਜਾਵੇਗਾ।

In The Market