LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਕ ਰਸੀਦ ਨਾਲ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ ਪੰਜਾਬ ਪੁਲਿਸ! ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ

16j shart

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਇਕ ਰਸੀਦ ਨਾਲ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ। ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਸੀ। ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿੱਚੋਂ ਮਿਲੀ। ਪੁਲਿਸ ਨੇ ਪੈਟਰੋਲ ਪੰਪ 'ਤੇ ਪਹੁੰਚ ਕੇ ਉਥੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ। ਉਸ ਵਿੱਚ ਪੁਲਿਸ ਨੂੰ 2 ਸ਼ਾਰਪ ਸ਼ੂਟਰ ਨਜ਼ਰ ਆਏ।

Also Read: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਗਲੇ 3 ਦਿਨ ਮੀਂਹ ਪੈਣ ਦੇ ਆਸਾਰ! IMD ਨੇ ਜਾਰੀ ਕੀਤਾ ਅਲਰਟ

ਇਸ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮੂਸੇਵਾਲਾ ਕਤਲ ਦਾ ਫੋਕਸ ਪੰਜਾਬ ਦੇ ਨਾਲ-ਨਾਲ ਹਰਿਆਣਾ ਵੱਲ ਸੀ। ਜਿਸ ਤੋਂ ਬਾਅਦ ਕੁਝ ਸ਼ੱਕੀ ਵਿਅਕਤੀਆਂ ਨੂੰ ਉਥੋਂ ਚੁੱਕ ਲਿਆ ਗਿਆ। ਪੁੱਛ-ਗਿੱਛ ਤੋਂ ਬਾਅਦ ਬੋਲੈਰੋ ਦੇਣ ਵਾਲੇ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਨੂੰ ਫੜ ਲਿਆ ਗਿਆ। ਇਸ ਮਾਮਲੇ ਵਿੱਚ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Also Read: ਲਾਰੈਂਸ ਬਿਸ਼ਨੋਈ ਹੀ ਹੈ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ! ਸਟੇਟਸ ਰਿਪੋਰਟ 'ਚ ਖੁਲਾਸਾ

ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਨਜ਼ਰ ਆਏ
ਮੂਸੇਵਾਲਾ ਦੇ 29 ਮਈ ਨੂੰ ਹੋਏ ਕਤਲ ਤੋਂ ਬਾਅਦ ਪੰਜਾਬ ਪੁਲਿਸ ਹੱਥ-ਪੈਰ ਮਾਰ ਰਹੀ ਸੀ। ਹਾਲਾਂਕਿ, ਤੁਰੰਤ ਕੋਈ ਸੁਰਾਗ ਨਹੀਂ ਮਿਲਿਆ। ਫਿਰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਗੱਡੀ ਪੁਲਿਸ ਦੇ ਹੱਥ ਲੱਗ ਗਈ। ਉਹ ਆਲਟੋ 'ਚ ਸਵਾਰ ਹੋ ਕੇ ਫਰਾਰ ਹੋ ਗਏ ਸਨ। ਪੁਲਿਸ ਨੂੰ ਬੋਲੈਰੋ ਵਿੱਚੋਂ ਡੀਜ਼ਲ ਭਰਨ ਦੀ ਰਸੀਦ ਮਿਲੀ। ਇਹ ਰਸੀਦ 25 ਮਈ ਨੂੰ ਹਰਿਆਣਾ ਦੇ ਫਤਿਹਾਬਾਦ ਦੇ ਬੀਸਲਾ ਸਥਿਤ ਇਕ ਪੈਟਰੋਲ ਪੰਪ ਤੋਂ ਮਿਲੀ ਸੀ। ਪੰਜਾਬ ਪੁਲਿਸ ਤੁਰੰਤ ਉਥੇ ਪਹੁੰਚ ਗਈ। ਜਦੋਂ ਪੁਲਿਸ ਨੇ 25 ਮਈ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਉਸ ਵਿੱਚ ਹਰਿਆਣਾ ਦੇ ਬਦਮਾਸ਼ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਨਜ਼ਰ ਆਏ।

ਪੁਲਿਸ ਹੁਣ 4 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ
ਹੁਣ ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਦੇ 4 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾ ਹਰਿਆਣਾ ਦੇ ਸੋਨੀਪਤ ਵਿੱਚ ਸਥਿਤ ਗੜ੍ਹੀ ਸਿਸਾਨਾ ਪਿੰਡ ਦੇ ਪ੍ਰਿਆਵਰਤ ਫੌਜੀ ਹੈ। ਦੂਜਾ ਸੋਨੀਪਤ ਦੇ ਸੇਰਸਾ ਪਿੰਡ ਦਾ ਅੰਕਿਤ ਜੈਂਤੀ ਉਰਫ਼ ਅੰਕਿਤ ਸੇਰਸਾ ਹੈ। ਬਾਕੀ 2 ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਹਨ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ 8 ਸ਼ਾਰਪ ਸ਼ੂਟਰ ਦੱਸੇ ਸਨ। ਇਨ੍ਹਾਂ ਵਿੱਚੋਂ ਮਹਾਰਾਸ਼ਟਰ ਦੇ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਅਤੇ ਸੰਤੋਸ਼ ਜਾਧਵ ਨੂੰ ਅਜੇ ਤੱਕ ਪੰਜਾਬ ਪੁਲਿਸ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਮੰਨ ਰਹੀ ਹੈ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

In The Market