LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਸਿੱਧੂ ਮੂਸੇਵਾਲਾ ਦੀ ਮੌਤ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ'

8j maan

ਮੂਸਾ- ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

Also Read: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਲਿਆ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ

ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸ਼ੋਕ ਸੰਦੇਸ਼ ਸੌਂਪਿਆ ਗਿਆ ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ।   

ਮੁੱਖ ਮੰਤਰੀ ਨੇ ਕਿਹਾ, “ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।”

Also Read: ਪੰਜਾਬ 'ਚ ਸਸਤੀ ਹੋਵੇਗੀ ਸ਼ਰਾਬ! ਨਵੀਂ ਐਕਸਾਈਜ਼ ਪਾਲਿਸੀ 'ਤੇ ਅੱਜ ਲੱਗ ਸਕਦੀ ਹੈ ਮੋਹਰ

ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

In The Market