LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੰਬੀ ਕਸਰਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

navjot congress

ਚੰਡੀਗੜ੍ਹ: ਪੰਜਾਬ ਕਾਂਗਰਸ (Punjab congress) ਦਾ ਕਲੇਸ਼ ਹੁਣ ਸੁਲਝਿਆ ਹੋਇਆ ਨਜ਼ਰ ਆ ਰਿਹਾ ਹੈ। ਲੰਬੀ ਕਸਰਤ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ (Navjot singh Sidhu) ਨਵਜੋਤ ਸਿੰਘ ਸਿੱਧੂ ਦੇ ਹੱਥ ਦੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ (New Punjab Congress Chief) ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। 

Read this: ਕੰਟਰੈਕਟ ‌ਮੈਰਿਜ ਕਰ ਕਸੂਤਾ ਫਸਿਆ ਪੰਜਾਬੀ, ਵਿਦੇਸ਼ੀ ਕੁੜੀ ਨੇ ਲਾਇਆ ਲੱਖਾਂ ਦਾ ਚੂਨਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਅਪੀਲ ਤੇ ਦਲੀਲ ਨੂੰ ਅਣਗੌਲਿਆਂ ਕਰਦਿਆਂ ਹਾਈਕਮਾਨ ਨੇ ਅੱਜ ਪੰਜਾਬ ਵਿਚ ਨਵਜੋਤ ਸਿੱਧੂ ਨੂੰ ਪਾਰਟੀ ਦੀ ਕਮਾਨ ਸੌਂਪ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਅੱਜ ਸੰਸਦ ਮੈਂਬਰਾਂ ਰਾਹੀਂ ਚੱਲਿਆ ਗਿਆ ਸਿਆਸੀ ਦਾਅ ਵੀ ਕੰਮ ਨਹੀਂ ਕਰ ਸਕਿਆ। ਨਵੇਂ ਪ੍ਰਧਾਨ ਦਾ ਐਲਾਨ ਹੋਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਹੈ।

ਚਾਰ ਕਾਰਜਕਾਰੀ ਪ੍ਰਧਾਨ 
ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।

ਅਗਲੇ ਸਾਲ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਆਉਣ ਵਾਲੇ ਸਮੇਂ ਵਿੱਚ ਸਿੱਧੂ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹੋਣਗੀਆਂ, ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਵੇਗਾ। ਖਬਰਾਂ ਇਹ ਵੀ ਸਾਹਮਣੇ ਆਈਆਂ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦੇ ਸੰਭਾਵਿਤ ਫੈਸਲੇ ਤੋਂ ਨਾਰਾਜ਼ ਹਨ। ਪਰ ਆਖਰਕਾਰ ਸਿੱਧੂ ਨੇ ਇਹ 'ਮੈਚ' ਜਿੱਤ ਲਿਆ।

ਦੱਸਣਯੋਗ ਹੈ ਕਿ ਬੀਤੇ ਦਿਨੀ ਪਟਿਆਲਾ, ਖੰਨਾ ਅਤੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਿੱਧੂ ਨੇ ਸਭ ਤੋਂ ਪਹਿਲਾਂ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਉਹਨਾਂ ਦਾ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

Read this: ਪੰਜਾਬ ਕਾਂਗਰਸ ਕਲੇਸ਼: ਸੋਨੀਆ ਗਾਂਧੀ ਨੇ ਕੱਲ੍ਹ ਸੱਦੀ ਸਾਂਸਦਾ ਦੀ ਬੈਠਕ

In The Market