LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਵਧੇ ਬਿਜਲੀ ਸੰਕਟ ਉੱਤੇ ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- 'ਖਪਤਕਾਰਾਂ ਨਾਲ ਧੱਕੇਸ਼ਾਹੀ'

10o sidhu

ਚੰਡੀਗੜ੍ਹ: ਪੰਜਾਬ ਵਿਚ ਬਿੱਜਲੀ ਦਾ ਸੰਕਟ ਗਰਮਾਉਂਦਾ ਹੀ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਟਵੀਟ ਕਰਦਿਆਂ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ।

Also Read: ਕਰਜ਼ੇ ਤੋਂ ਦੁਖੀ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਨਿੱਜੀ ਥਰਮਲ ਪਲਾਂਟ 30 ਦਿਨਾਂ ਦਾ ਕੋਲਾ ਭੰਡਾਰ ਨਾ ਰੱਖ ਕੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ ਤੇ ਘਰੇਲੂ ਖਪਤਕਾਰਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਸੋਲਰ ਪੀ.ਪੀ.ਏ. ਤੇ ਰੂਫ-ਟਾਪ ਸੋਲਰ ਨੂੰ ਗਰਿੱਡ ਨਾਲ ਜੋੜਨ ਦਾ ਵਕਤ ਆ ਗਿਆ ਹੈ।

Also Read: ਬਠਿੰਡਾ 'ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ 'ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹ

ਤੁਹਾਨੂੰ ਦੱਸ ਦਈਏ ਕਿ ਪੰਜਾਬ 'ਤੇ ਬਿਜਲੀ ਸੰਕਟ ਮੰਡਰਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਾਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇਕਰ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ 'ਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਕਰ ਕੇ ਸੂਬੇ 'ਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ 'ਤੇ ਪੈ ਰਿਹਾ ਹੈ।

Also Read: 'ਲਖੀਮਪੁਰ ਘਟਨਾ ਦੇ ਵਿਰੋਧ ਵਜੋਂ ਭਲਕੇ ਕਾਂਗਰਸ ਪਾਰਟੀ ਕਰੇਗੀ ਮੌਨ ਧਰਨਾ'

In The Market