LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ, ਇਹ ਤਾਂ ਅਜੇ ਸ਼ੁਰੂਆਤ ਹੈ

rsyryty

ਅੰਮ੍ਰਿਤਸਰ- ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਅੰਮ੍ਰਿਤਸਰ (Amritsar) ਵਿਖੇ ਪਹੁੰਚੇ ਜਿੱਥੇ ਪੁਲਿਸ (Police) ਵਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਅਤੇ ਮਾਰੇ ਗਏ ਗੈਂਗਸਟਰਾਂ (Gangsters) ਦੀ ਪਛਾਣ ਲਈ ਉਨ੍ਹਾਂ ਨੂੰ ਪੁਲਿਸ (Police) ਨੇ ਇਥੇ ਬੁਲਾਇਆ ਸੀ। ਉਹ ਸਿਵਲ ਹਸਪਤਾਲ (Civil Hospital) ਦੇ ਉਸ ਮੁਰਦਾ ਘਰ ਵਿਚ ਪਹੁੰਚੇ ਜਿੱਥੇ ਉਨ੍ਹਾਂ ਦੇ ਪੁੱਤਰ ਮੂਸੇਵਾਲਾ (Moosewala) ਦੇ ਕਾਤਲਾਂ ਦੀਆਂ ਲਾਸ਼ਾਂ ਨੂੰ ਰੱਖਿਆ ਗਿਆ। ਇਸ ਤੋਂ ਪਹਿਲਾਂ ਉਹ ਘਰਿੰਡਾ ਥਾਣੇ ਪਹੁੰਚੇ ਸਨ। ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਪਹੁੰਚੇ ਅਤੇ ਉਨ੍ਹਾਂ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਜਦੋਂ ਕਿ ਇਸ ਵਿਚ ਅਜੇ ਬਹੁਤ ਕੁਝ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਅਜੇ ਲੜਾਈ ਬਹੁਤ ਲੰਮੀ ਹੈ। ਉਨ੍ਹਾਂ ਕਿਹਾ ਕਿ 2 ਗੈਂਗਸਟਰਾਂ ਨੂੰ ਮਾਰੇ ਜਾਣ ਨਾਲ ਮੇਰਾ ਪੁੱਤ ਤਾਂ ਵਾਪਸ ਨਹੀਂ ਆਉਣ ਲੱਗਾ ਹੈ ਪਰ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਲਈ ਲੜਦੇ ਰਹਿਣਗੇ।ਉਨ੍ਹਾਂ ਕਿਹਾ ਕਿ ਪੁਲਿਸ ਨੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਕਾਰਵਾਈ ਨੂੰ ਇਸੇ ਤਰ੍ਹਾਂ ਜਾਰੀ ਰੱਖਣਾ ਚਾਹੀਦਾ ਹੈ। ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੀ ਇਸ ਕਤਲ ਮਾਮਲੇ ਦੇ ਮੁੱਖ ਗਵਾਹ ਹਨ। ਜਿਨ੍ਹਾਂ ਨੂੰ ਮਾਰੇ ਗਏ ਗੈਂਗਸਟਰਾਂ ਦੀ ਸ਼ਨਾਖਤ ਲਈ ਇਥੇ ਬੁਲਾਇਆ ਗਿਆ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਪੁਲਿਸ ਨੇ ਗਾਇਕ ਦੇ ਪਿਤਾ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹੀ ਐੱਫ.ਆਈ.ਆਰ. ਦਰਜ ਕੀਤੀ ਸੀ। ਜਿਸ ਵਿਚ ਲਿਖਿਆ ਗਿਆ ਸੀ ਕਿ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੀ ਕਾਰ ਦੇ ਪਿੱਛੇ-ਪਿੱਛੇ ਆ ਰਹੇ ਸਨ ਅਤੇ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਹੀ ਸਾਰੇ ਸ਼ੂਟਰਾਂ ਨੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਵਰ੍ਹਾਈਆਂ।

In The Market