LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

26june bimar

ਚੰਡੀਗੜ੍ਹ- ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਗਰੂਰ ਲੋਕ ਸਭਾ ਚੋਣਾਂ ਵਿਚ ਕੁਝ ਹੀ ਸਮਾਂ ਪਰਿਲਾਂ ਜਿੱਤ ਦਰਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੌਰਾਨ ਉਨ੍ਹਾਂ ਨੂੰ ਬੀਪੀ ਤੇ ਬੁਖਾਰ ਦੀ ਸ਼ਿਕਾਇਤ ਦੱਸੀ ਜਾ ਰਹੀ ਹੈ।


Also Read: ਜਾਣੋਂ ਕੌਣ ਹਨ ਸਾਬਕਾ IPS ਸਿਮਰਨਜੀਤ ਸਿੰਘ ਮਾਨ? ਸੰਗਰੂਰ ਲੋਕ ਸਭਾ ਚੋਣਾਂ 'ਚ ਦਰਜ ਕੀਤੀ ਜਿੱਤ

ਦੱਸ ਦਈਏ ਕਿ ਅੱਜ ਐਲਾਨੇ ਗਏ ਸੰਗਰੂਰ ਲੋਕ ਸਭਾ ਚੋਣ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਸੰਗਰੂਰ ਲੋਕ ਸਭਾ ਜਿਮਨੀ ਚੋਣ ਦੌਰਾਨ ਸਿਮਰਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ ਹਨ। ਉਨ੍ਹਾਂ ਨੇ 5822 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੂੰ 2,47,332 ਵੋਟਾਂ ਮਿਲੀਆਂ। ਕਾਂਗਰਸ ਦੇ ਦਲਬੀਰ ਗੋਲਡੀ ਤੀਜੇ ਸਥਾਨ ਉੱਤੇ ਰਹੇ ਤੇ ਉਨ੍ਹਾਂ ਨੂੰ 79,668 ਵੋਟਾਂ ਮਿਲੀਆਂ। ਇਸ ਤੋਂ ਬਾਅਦ ਭਾਜਪਾ ਦੇ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੋਥੇ ਸਥਾਨ ਉੱਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ 44,428 ਵੋਟਾਂ ਨਾਲ ਪੰਜਵੇਂ ਸਥਾਨ ਉੱਤੇ ਰਹੇ।

Also Read: ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ 'ਤੇ ਲੱਗੀ ਸੀ।

In The Market