LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SKM ਵਲੋਂ PM ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਐਲਾਨ

12f kisan

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਭਰ ਵਿਚ ਪ੍ਰਦਰਸ਼ਨ ਕਰੇਗਾ। ਹਾਲਾਂਕਿ ਮੋਰਚਾ ਨੇ ਕਿਹਾ ਹੈ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਰਸਤਾ ਨਹੀਂ ਰੋਕਣਗੇ। ਮੋਰਚੇ ਦਾ ਕਹਿਣਾ ਹੈ ਕਿ ਅਜੇ ਵੀ ਕਿਸਾਨਾਂ ਦੀ ਐਮਐਸਪੀ ਦੀ ਮੰਗ ਪੂਰੀ ਨਹੀਂ ਹੋਈ ਹੈ। ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਐਮਐਸਪੀ ਨੂੰ ਲੈ ਕੇ ਇਕ ਕਮੇਟੀ ਦਾ ਗਠਨ ਕੀਤਾ ਜਾਵੇਗੀ। ਜੋ ਅਜੇ ਤੱਕ ਨਹੀਂ ਕੀਤਾ ਗਿਆ ਹੈ। ਕਿਸਾਨ ਸਾਰੀਆਂ ਫਸਲਾਂ ਉੱਤੇ ਐਮਐਸਪੀ ਦੀ ਮੰਗ ਕਰ ਰਹੇ ਹਨ।

Also Read: ਚੋਣ ਪ੍ਰਚਾਰ ਲਈ ਹਲਕਾ ਲੰਬੀ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਇਸੇ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸੜਕ ਰਾਹੀਂ ਨਹੀਂ ਆਉਣਾ ਚਾਹੀਦਾ। ਭਾਜਪਾ ਨੇ ਉਨ੍ਹਾਂ ਦੇ ਬਿਆਨ ਦੇ ਬਾਅਦ ਕਿਹਾ ਹੈ ਕਿ ਕਾਂਗਰਸ ਕਿਸਾਨਾਂ ਨੂੰ ਅੰਦੋਲਨ ਦੇ ਲਈ ਉਕਸਾ ਰਿਹਾ ਹੈ ਤੇ ਉਹ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗਾ। ਭਾਜਪਾ ਦੇ ਸੀਨੀਅਰ ਨੇਤਾ ਹਰਦੀਪ ਗ੍ਰੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ, ਇਸ ਲਈ ਪ੍ਰਦਰਸ਼ਨ ਕਰਨ ਦਾ ਕੋਈ ਮਤਲਬ ਨਹੀਂ ਹੈ।

Also Read: IRCTC: 14 ਫਰਵਰੀ ਤੋਂ 100 ਫੀਸਦੀ ਟਰੇਨਾਂ 'ਚ ਮਿਲੇਗਾ ਪੱਕਿਆ ਹੋਇਆ ਭੋਜਨ

ਉਨ੍ਹਾਂ ਕਿਹਾ ਕਿ ਫਿਰ ਵੀ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਉਹ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਗੱਲ ਰੱਖ ਸਕਦੇ ਹਨ। ਐਮਐਸਪੀ ਨੂੰ ਹਰ ਫਸਲ ਉੱਤੇ ਲਾਗੂ ਕਰਨ ਦੇ ਲਈ ਕਮੇਟੀ ਦੀ ਗੱਲ ਉੱਤੇ ਉਨ੍ਹਾਂ ਕਿਹਾ ਕਿ ਇਸ ਕਮੇਟੀ ਦਾ ਗਠਨ ਵਾਅਦੇ ਮੁਤਾਬਕ ਕੇਂਦਰ ਸਰਕਾਰ ਚੋਣਾਂ ਤੋਂ ਬਾਅਦ ਕਰ ਦੇਵੇਗੀ। ਕਮੇਟੀ ਵਿਚ ਕਿਸਾਨ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਕੇਂਦਰ ਨੇ ਨਾਂ ਵੀ ਮੰਗੇ ਹਨ। ਗਰੇਵਾਲ ਨੇ ਕਿਹਾ ਕਿ ਮੋਦੀ ਦਾ ਪਿਛਲੇ ਦਿਨੀਂ ਫਿਰੋਜ਼ਪੁਰ ਵਿਚ ਕਿਸਾਨਾਂ ਵਲੋਂ ਰਸਤਾ ਰੋਕਿਆ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਜਦਕਿ ਇਸ ਦੌਰਾਨ ਲੱਖਾਂ ਕਰੋੜਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ ਹੋਣਾ ਸੀ, ਇਸ ਲਈ ਇਸ ਤਰ੍ਹਾਂ ਦੇ ਪ੍ਰਦਰਸ਼ਨ ਪੰਜਾਬ ਦੇ ਵਿਕਾਸ ਕੰਮਾਂ ਲਈ ਰੁਕਾਵਟ ਬਣਦੇ ਹਨ।

In The Market