LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਹੁਣ ਤੱਕ ਪਰਾਲੀ ਸਾੜਨ ਦੇ 67,000 ਮਾਮਲੇ ਦਰਜ, ਹੋਇਆ 2.46 ਕਰੋੜ ਦਾ ਜੁਰਮਾਨਾ

16n5

ਚੰਡੀਗੜ੍ਹ: ਪੰਜਾਬ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਲਈ ਜੁਰਮਾਨੇ ਕੀਤੇ ਜਾਣ ਦੇ ਬਾਵਜੂਦ ਖੇਤਾਂ 'ਚ ਅੱਗ ਲਗਾਉਣ ਦੀਆਂ 67 ਹਜ਼ਾਰ ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ।

Also Read: 2000 ਦੇ ਲੈਣ-ਦੇਣ ਨੂੰ ਲੈ ਕੇ ਚੰਡੀਗੜ੍ਹ ਦੇ 32 ਸੈਕਟਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੇ ਸੂਬੇ ਭਰ ਵਿੱਚ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ ਦੀ ਉਲੰਘਣਾ ਜਾਰੀ ਰੱਖੀ ਅਤੇ ਐਤਵਾਰ ਨੂੰ ਪਰਾਲੀ ਸਾੜਨ ਦੀਆਂ ਤਕਰੀਬਨ 2,500 ਅਤੇ ਸੋਮਵਾਰ ਨੂੰ 1,700 ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿਚੋਂ ਸੰਗਰੂਰ ਜ਼ਿਲ੍ਹੇ ਵਿਚ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆਏ।

Also Read: ਜੇਕਰ ਕਰਨਾ ਹੈ ਆਪਣੇ ਬੱਚੇ ਦੇ ਗ੍ਰੇਡਸ 'ਚ ਸੁਧਾਰ ਤਾਂ ਉਸ ਨੂੰ ਪਾਓ ਇਹ ਆਦਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰਥਾ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਖਿਲਾਫ 2.46 ਕਰੋੜ ਰੁਪਏ ਦੇ ਵਾਤਾਵਰਨ ਜੁਰਮਾਨੇ ਕੀਤੇ ਹਨ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਸੋਮਵਾਰ ਤੱਕ ਪਰਾਲੀ ਸਾੜਨ ਦੀਆਂ 67,165 ਘਟਨਾਵਾਂ ਹੋਈਆਂ ਹਨ। ਐਤਵਾਰ ਤੱਕ ਸੂਬੇ 'ਚ ਪਰਾਲੀ ਸਾੜਨ ਦੇ 65,404 ਮਾਮਲੇ ਦਰਜ ਕੀਤੇ ਗਏ ਸਨ, ਜਦਕਿ ਪਿਛਲੇ ਸਾਲ 14 ਨਵੰਬਰ ਤੱਕ 73,893 ਮਾਮਲੇ ਦਰਜ ਕੀਤੇ ਗਏ ਸਨ।

Also Read: ਕਿਸੇ ਨੂੰ ਵੀ ਪੰਜਾਬ 'ਚ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਡਿਪਟੀ CM

ਹਾਲਾਂਕਿ ਇਸ ਸਾਲ ਹੁਣ ਤੱਕ ਅਜਿਹੇ ਮਾਮਲਿਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਘੱਟ ਹੈ, ਪਰ ਇਹ 2019 ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਅੰਕੜਿਆਂ ਅਨੁਸਾਰ ਪੰਜਾਬ ਵਿਚ 2020 ਵਿਚ ਪਰਾਲੀ ਸਾੜਨ ਦੀਆਂ 76,590 ਘਟਨਾਵਾਂ ਵਾਪਰੀਆਂ ਜਦੋਂ ਕਿ 2019 ਵਿਚ ਇਹ 52,991 ਸੀ। ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਨੋਡਲ ਅਫ਼ਸਰਾਂ ਦੀ ਤਾਇਨਾਤੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਹੋਰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।

In The Market