LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

...ਤਾਂ ਇਸ ਕਾਰਨ ਚਰਨਜੀਤ ਚੰਨੀ ਨੂੰ ਪਾਰਟੀ ਨੇ ਦਿੱਤੀ ਦੋ ਹਲਕਿਆਂ ਤੋਂ ਟਿਕਟ

9feb channy

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਦੇ ਮੱਦੇਨਜ਼ਰ ਕਾਂਗਰਸ (Congress) ਚੋਣ ਕਮੇਟੀ (Selection committee)  ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਦੋ ਚੋਣ ਹਲਕਿਆਂ ਵਿਚ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ। ਸ੍ਰੀ ਚਮਕੌਰ ਸਾਹਿਬ (Sri Chamkaur Sahib) ਤੋਂ ਉਹ ਲਗਾਤਾਰ ਜਿੱਤਦੇ ਆ ਰਹੇ ਹਨ ਅਤੇ ਇਸ ਦੇ ਨਾਲ ਹੀ ਪਾਰਟੀ ਵਲੋਂ ਉਨ੍ਹਾਂ ਭਦੌੜ ਤੋਂ ਵੀ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ ਤਾਂ ਜੋ ਉਹ ਦੋ ਸੀਟਾਂ 'ਤੇ ਜਿੱਤ ਹਾਸਲ ਕਰਨ। ਚਰਨਜੀਤ ਸਿੰਘ ਚੰਨੀ ਦੀ ਹਰਮਨਪਿਆਰਤਾ ਨੂੰ ਵੇਖਦਿਆਂ ਹੋਇਆਂ ਅਜਿਹਾ ਕੀਤਾ ਗਿਆ ਹੈ। Also Read : 10 ਸਾਲ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ, ਕਾਤਲ ਨੇ ਕਰੂਰਤਾ ਨਾਲ ਕੀਤਾ ਕਤਲ


ਇਨ੍ਹਾਂ ਵਿਚ ਸਭ ਤੋਂ ਪਹਿਲਾ ਨਾਂ ਆਉਂਦਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਵੱਲੋਂ ਵੀ ਇਕੱਠੇ ਦੋ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਉਹ ਖ਼ੁਦ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖ਼ਿਲਾਫ਼ ਚੋਣ ਲੜਨਗੇ ਅਤੇ ਉਨ੍ਹਾਂ ਦੀ ਪਤਨੀ ਨੂੰ ਮਜੀਠਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। 
ਇਕੱਠੇ ਦੋ ਸੀਟਾਂ 'ਤੇ ਚੋਣ ਲੜਣ ਦਾ ਰਿਕਾਰਡ 
ਜੇਕਰ ਇਕੱਠੇ ਦੋ ਸੀਟਾਂ ਤੋਂ ਚੋਣ ਲੜਨ ਦੇ ਰਿਕਾਰਡ ਦੀ ਗੱਲ ਕਰੀਏ ਤਾਂ 2017 ਦੀਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਲੰਬੀ ’ਚ ਮੈਦਾਨ ’ਚ ਉਤਾਰਿਆ ਗਿਆ ਸੀ ਪਰ ਉਨ੍ਹਾਂ ਨੂੰ ਸਿਰਫ ਪਟਿਆਲਾ ਤੋਂ ਹੀ ਜਿੱਤ ਪ੍ਰਾਪਤ ਹੋਈ ਸੀ ਤੇ ਇਸੇ ਆਧਾਰ ’ਤੇ ਉਹ ਮੁੱਖ ਮੰਤਰੀ ਬਣੇ ਸਨ। Also Read : ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਹੌਟ ਸੀਟਾਂ 'ਤੇ ਰਹੇਗੀ ਸਭ ਦੀ ਨਜ਼ਰ


ਬਾਦਲ ਵੀ ਲੜ ਚੁੱਕੇ ਹਨ ਦੋ ਹਲਕਿਆਂ ਤੋਂ ਚੋਣ 
ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਵੱਲੋਂ 2012 ਵਿਚ ਅਕਾਲੀ ਦਲ ਤੋਂ ਵੱਖ ਹੋ ਕੇ ਬਣਾਈ ਗਈ ਨਵੀਂ ਪਾਰਟੀ ਦੇ ਬੈਨਰ ਹੇਠ ਇਕੱਠੇ ਦੋ ਸੀਟਾਂ ਗਿੱਦੜਬਾਹਾ ਤੇ ਮੌੜ ਤੋਂ ਚੋਣ ਲੜੀ ਗਈ ਸੀ ਪਰ ਦੋਵਾਂ ਹੀ ਸੀਟਾਂ ’ਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਇਸ ਤੋਂ ਪਹਿਲਾਂ ਉਹ ਗਿੱਦੜਬਾਹਾ ਸੀਟ ਤੋਂ 4 ਵਾਰ ਵਿਧਾਇਕ ਸਨ। ਦੂਜੇ ਪਾਸੇ ਇਕੱਠੇ ਦੋ ਸੀਟਾਂ ਤੋਂ ਚੋਣ ਲੜ ਕੇ ਜਿੱਤਣ ਦਾ ਰਿਕਾਰਡ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਹੈ। ਉਨ੍ਹਾਂ ਨੇ 2002 ’ਚ ਲੰਬੀ ਦੇ ਨਾਲ ਲੁਧਿਆਣਾ ਦੀ ਕਿਲਾ ਰਾਏਪੁਰ ਸੀਟ ਤੋਂ ਚੋਣ ਲੜੀ ਸੀ ਅਤੇ ਦੋਵੇਂ ਸੀਟਾਂ ਜਿੱਤੀਆਂ ਸਨ ਪਰ ਬਾਅਦ ’ਚ ਉਨ੍ਹਾਂ ਨੇ ਕਿਲਾ ਰਾਏਪੁਰ ਸੀਟ ਛੱਡ ਦਿੱਤੀ ਸੀ।

In The Market