LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ 

17may jalalpur

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

Also Read: ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਮੋਹਾਲੀ ਦਾ ਪਹਿਲਾ ਬੈਰੀਕੇਡ ਤੋੜ ਅੱਗੇ ਵਧੇ ਕਿਸਾਨ

ਦੱਸ ਦੇਈਏ ਕਿ ਗਗਨਦੀਪ ਸਿੰਘ ਜਲਾਲਪੁਰ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਮੁੰਡਾ ਹੈ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਵਿਧਾਇਕ ਜਲਾਲਪੁਰ ਦੇ ਮੁੰਡੇ ਤੋਂ ਪਹਿਲਾਂ ਉਕਤ ਅਹੁਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਆਰ.ਪੀ. ਪਾਂਡਵ ਸਨ, ਜਿਨ੍ਹਾਂ ਨੂੰ ਕੈਪਟਨ ਦੇ ਕਾਂਗਰਸ ਛੱਡਣ ਤੋਂ ਬਾਅਦ ਚੰਨੀ ਸਰਕਾਰ ਨੇ ਝਟਕਾ ਦਿੰਦਿਆਂ ਉਨ੍ਹਾਂ ਦੀ ਥਾਂ ਗਗਨਦੀਪ ਜਲਾਲਪੁਰ ਨੂੰ 2 ਸਾਲ ਲਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ।

Also Read: 10ਵੀਂ ਦੀ ਕਿਤਾਬ 'ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧ

In The Market