LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਵਿਸ਼ੇਸ਼

praksh58963

Parkash Singh Badal birthday:ਅੱਜ 8 ਦਸੰਬਰ ਨੂੰ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਪਹੁੰਚੇ ਹਨ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਿਆਸਤ ਵਿੱਚ ਹੀ ਨਹੀ ਪੂਰੇ ਭਾਰਤ ਵਿੱਚ ਮੰਨੇ ਪ੍ਰਮੰਨੇ ਸਿਆਸਤਦਾਨ ਸਨ।

ਜ਼ਿਕਰਯੋਗ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਵਿੱਚ ਖੂਨ ਦਾਨ ਕੈਂਪ ਲਗਾਏ ਹਨ ਇਸ ਮੌਕੇ ਲੋਕਾਂ ਦੁਆਰਾ ਖੂਨ ਦਾਨ ਕੀਤਾ ਜਾ ਰਿਹਾ ਹੈ।

ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਨੇੜੇ ਪਿੰਡ ਅਬੁਲ ਖੁਰਾਣਾ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। 1959 'ਚ ਉਨ੍ਹਾਂ ਨੇ ਸੁਰਿੰਦਰ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਬਾਦਲ ਜੋੜੇ ਦੇ ਦੋ ਬੱਚੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਨੀਤ ਕੌਰ ਸਨ।  ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਕਾਰਨ 2011 'ਚ ਮੌਤ ਹੋ ਗਈ ਸੀ। 

 ਪ੍ਰਕਾਸ਼ ਸਿੰਘ ਬਾਦਲ ਨੇ 1947 'ਚ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ। ਇਕ ਵਾਰ ਜਦੋਂ ਉਨ੍ਹਾਂ ਨੇ ਇਸ ਖੇਤਰ 'ਚ ਕਦਮ ਰੱਖਿਆ ਤਾਂ ਪਿੱਛੇ ਮੁੜ ਕੇ ਨਹੀਂ ਦੇਖਿਆ। 1957 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਅਤੇ ਉਸ ਤੋਂ ਬਾਅਦ 1969 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਵਿਧਾਨ ਸਭਾ ਲਈ ਚੁਣੇ ਗਏ। ਉਨ੍ਹਾਂ ਨੇ ਪੰਜਾਬ ਤੋਂ ਹੀ ਰਾਜਨੀਤੀ ਕੀਤੀ, ਪਰ ਸਾਲ 1977 'ਚ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਸਰਕਾਰ 'ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 'ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 1977 'ਚ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਚੁਣੇ ਗਏ। 20 ਸਾਲਾਂ ਬਾਅਦ ਉਨ੍ਹਾਂ ਨੇ ਮੁੜ ਸੱਤਾ ਦੀ ਵਾਗਡੋਰ ਸੰਭਾਲੀ।

In The Market