LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PUNJAB ਵਿਧਾਨ ਸਭਾ ਵਿਸ਼ੇਸ਼ ਸੈਸ਼ਨ, ਚੰਡੀਗੜ੍ਹ 'ਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪਾਸ

1a vidhan

ਚੰਡੀਗੜ੍ਹ: ਪੰਜਾਬ ਸਰਕਾਰ ਨੇ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 1 ਅਪ੍ਰੈਲ ਯਾਨੀ ਅੱਜ ਨੂੰ ਬੁਲਾਇਆ ਗਿਆ। ਇਹ ਸੈਸ਼ਨ ਸ਼ੁੱਕਰਵਾਰ ਸਵੇਰੇ 10:00 ਵਜੇ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ ਅਤੇ ਸੀਐਮਓ ਦੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਹੈਂਡਲ 'ਤੇ ਉਪਲਬਧ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਵਿਸ਼ੇਸ਼ ਸੈਸ਼ਨ 'ਚ ਸਰਕਾਰ ਪਾਸ ਹੋਣ ਲਈ ਦੋ-ਤਿੰਨ ਬਿੱਲ ਲਿਆ ਸਕਦੀ ਹੈ।

Also Read: LPG ਸਿਲੰਡਰ ਦੀ ਕੀਮਤ 'ਚ 250 ਰੁਪਏ ਦਾ ਵਾਧਾ, 2 ਮਹੀਨਿਆਂ 'ਚ 346 ਰੁਪਏ ਵਧੇ ਰੇਟ

ਇਸ ਸੈਸ਼ਨ ਦੌਰਾਨ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ BBMB ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਇਸ ਦੌਰਾਨ ਸਦਨ ਵਿਚ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਪਹਿਲਾਂ ਤੋਂ ਤੈਅ ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ 60-40 ਅਨੁਪਾਤ ਦੀ ਤਾਇਨਾਤੀ ਦਾ ਸਨਮਾਨ ਕਰੇ ਤੇ ਇਸ ਵਿਚ ਦਖਲ ਨਾ ਕਰੇ। ਇਸ ਦੌਰਾਨ ਕੇਂਦਰ ਨੇ ਇਸ ਕਾਰਵਾਈ ਨੂੰ ਅਸੰਤੁਲਿਤ ਕਰਨ ਦੀ ਕਾਰਵਾਈ ਕੀਤੀ ਹੈ।

ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੌਰਾਨ ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਮਤਾ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਸਲੇ ਇਕੱਲੇ ਭਗਵੰਤ ਮਾਨ ਹੀ ਲੋਕ ਸਭਾ 'ਚ ਚੁੱਕਦੇ ਰਹੇ ਹਨ, ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਇਸ 'ਤੇ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਨਹੀਂ, ਸਗੋਂ ਬਾਕੀ ਸੰਸਦ ਮੈਂਬਰ ਵੀ ਪੰਜਾਬ ਦੇ ਮਸਲੇ ਚੁੱਕਦੇ ਹਨ। ਇਸ ਤੋਂ ਬਾਅਦ ਸਦਨ 'ਚ ਰੌਲਾ-ਰੱਪਾ ਸ਼ੁਰੂ ਹੋ ਗਿਆ ਤਾਂ ਹਰਪਾਲ ਚੀਮਾ ਨੇ ਉਨ੍ਹਾਂ 'ਤੇ ਤੰਜ ਕੱਸਦਿਆਂ ਪੁੱਛਿਆ ਕਿ ਕਾਂਗਰਸ ਦਾ ਵਿਰੋਧੀ ਧਿਰ ਦਾ ਨੇਤਾ ਕੌਣ ਹੈ, ਉਸ ਨੂੰ ਅੱਗੇ ਲੈ ਕੇ ਆਓ। ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਕੁੱਝ ਨਹੀਂ ਕੀਤਾ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਸਿਸਵਾਂ ਮਹਿਲ ਦੇ ਦਰਵਾਜ਼ੇ ਹੀ ਖੁੱਲ੍ਹਵਾ ਲੈਂਦੇ, ਇਹੀ ਬਹੁਤ ਸੀ।

ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਇਸ ਸਤੇ ਉੱਤੇ ਵੋਟਿੰਗ ਕਰਵਾਈ ਗਈ ਤੇ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਕਾਰਵਾਈ ਤੋਂ ਬਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। 

ਦੇਖੋ ਵੀਡੀਓ

 

In The Market