LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਤੇ ਕਿਸਾਨਾਂ ਵਿਚਾਲੇ ਸਹਿਮਤੀ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਇਹ ਬਿਆਨ

18 may dhaliwal

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਅੰਦੋਲਨ 'ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਅਤੇ CM ਭਗਵੰਤ ਮਾਨ ਵਿਚਕਾਰ ਦੋ ਘੰਟੇ ਚੱਲੀ ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ ਹੈ। ਜਲਦ ਹੀ ਮੋਹਾਲੀ 'ਚ ਕਿਸਾਨਾਂ ਦਾ ਮੋਰਚਾ ਖਤਮ ਹੋ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਣਕ 'ਤੇ 500 ਰੁਪਏ ਪ੍ਰਤੀ ਏਕੜ ਬੋਨਸ ਦੇਣ ਲਈ ਕੇਂਦਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਹੈ। ਇਸ ਸਹਿਮਤੀ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨਾਂ ਦੇ ਧਰਨੇ ਵਿਚ ਪਹੁੰਚੇ ਹਨ।

Also Read: ਕਿਤੇ ਚੋਰੀ ਤੁਹਾਡੀ ਕਾਲ ਕੋਈ ਰਿਕਾਰਡ ਤਾਂ ਨਹੀਂ ਕਰ ਰਿਹਾ? ਇੰਝ ਲਾਓ ਪਤਾ

ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਹਨ। ਪੰਜਾਬ ਸਰਕਾਰ ਕਣਕ ਉੱਤੇ ਬੋਨਸ ਵਾਲੀ ਗੱਲ ਉੱਤੇ ਕੇਂਦਰ ਨਾਲ ਗੱਲਬਾਤ ਕਰੇਗੀ। ਪੰਜਾਬ ਮੁੱਖ ਮੰਤਰੀ ਇਸ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਕਰਜ਼ਾ ਮੁਕਤੀ ਲਈ ਪੰਜਾਬ ਮੁੱਖ ਮੰਤਰੀ ਮਾਨ ਕਿਸਾਨਾਂ ਤੋਂ ਸਮਾਂ ਮੰਗਿਆ ਹੈ। 14 ਤੋਂ 17 ਜੂਨ ਤੱਕ ਝੋਨੇ ਦੀ ਲੁਆਈ ਉੱਤੇ ਸਹਿਮਤੀ ਬਣੀ ਹੈ। ਧਾਲੀਵਾਲ ਨੇ ਕਿਹਾ ਕਿ ਮੂੰਗੀ ਉੱਤੇ ਐੱਮਐੱਸਪੀ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਬਜ਼ੇ ਤੇ ਕੁਰਕੀ ਲਈ ਕੋਈ ਅਧਿਕਾਰੀ ਨਹੀਂ ਜਾਵੇਗਾ ਤੇ ਚਿੱਪ ਵਾਲੇ ਮੀਟਰ ਵੀ ਪੰਜਾਬ ਵਿਚ ਨਹੀਂ ਲਾਏ ਜਾਣਗੇ।

Also Read: ਗੁਜਰਾਤ 'ਚ ਵਾਪਰਿਆ ਵੱਡਾ ਹਾਦਸਾ, ਨਮਕ ਫੈਕਟਰੀ ਦੀ ਕੰਧ ਡਿੱਗਣ ਕਾਰਨ 12 ਲੋਕਾਂ ਦੀ ਮੌਤ

ਦੇਖੋ ਹੋਰ ਕੀ ਬੋਲੇ ਕੁਲਦੀਪ ਸਿੰਘ ਧਾਲੀਵਾਲ

 

In The Market