LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਿੰਸਾ ਤੋਂ ਬਾਅਦ ਹਰੀਸ਼ ਸਿੰਗਲਾ ਦੀ ਗੱਡੀ ਉੱਤੇ ਪਥਰਾਅ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪੁੱਜੇ ਪਟਿਆਲਾ

29a harish

ਪਟਿਆਲਾ- ਪਟਿਆਲਾ ਵਿਚ ਅੱਜ ਵਾਪਰੀ ਹਿੰਸਾ ਦੇ ਮਾਮਲੇ ਤੋਂ ਬਾਅਦ ਸ਼ਿਵ ਸੈਨਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਭੜਕੇ ਹੋਏ ਲੋਕਾਂ ਨੇ ਉਨ੍ਹਾਂ ਦੀ ਗੱਡੀ ਉੱਤੇ ਪਥਰਾਅ ਕਰ ਦਿੱਤਾ। ਦੱਸ ਦਈਏ ਕਿ ਤਣਾਅਪੂਰਨ ਹਲਾਤਾਂ ਨੂੰ ਦੇਖਦਿਆਂ ਭਾਜਪਾ ਪੰਜਾਬ ਪ੍ਰਧਾਨ ਵੀ ਪਟਿਆਲਾ ਪਹੁੰਚ ਗਏ ਹਨ। 

Also Read: ਪਟਿਆਲਾ ਹਿੰਸਾ ਮਾਮਲੇ 'ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਜ਼ਿਲ੍ਹੇ 'ਚ ਕਰਫਿਊ

ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਹਿੰਸਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਜਿਥੇ ਪੰਜਾਬ ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ ਉਥੇ ਹੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਵਿਚ ਅੱਜ ਸ਼ਾਮ 7 ਵਜੇ ਤੋਂ ਲੈ ਕੇ ਭਲਕੇ ਸਵੇਰੇ 6 ਵਜੇ ਤੱਕ ਲਈ ਕਰਫਿਊ ਵੀ ਰਹੇਗਾ। ਦੱਸ ਦਈਏ ਕਿ ਪਟਿਆਲਾ ਵਿਚ ਵਾਪਰੀ ਇਸ ਹਿੰਸਾ ਵਿਚ 4 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਵੀ ਜ਼ਖਮੀ ਹੋਣ ਦੀਆਂ ਖਬਰਾਂ ਹਨ।

Also Read: ਬਿਜਲੀ ਸੰਕਟ ਤੋਂ ਬਚਣ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕੋਲਾ ਪਹੁੰਚਾਉਣ ਲਈ 657 ਪੈਸੇਂਜਰ ਟ੍ਰੇਨਾਂ ਰੱਦ

ਜ਼ਿਕਰਯੋਗ ਹੈ ਕਿ ਸ਼ਿਵਸੈਨਾ ਵਲੋਂ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਦੇ ਸ਼ਿਵਸੈਨਾ ਪ੍ਰਧਾਨ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸ਼ਿਵਸੈਨਾ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਊਧਵ ਸਾਹਿਬ ਠਾਕਰੇ ਜੀ, ਯੂਵਾ ਸੈਨਾ ਰਾਸ਼ਟਰੀ ਪ੍ਰਧਾਨ ਸ਼੍ਰੀ ਆਦਿੱਤਿਆ ਸਾਬਿਹ ਠਾਕਰੇ ਜੀ ਤੇ ਸ਼ਿਵਸੈਨਾ ਰਾਸ਼ਟਰੀ ਸਕੱਤਰ ਸ਼੍ਰੀ ਦੇਸਾਈ ਸਾਹਿਬ ਦੇ ਹੁਕਮਾਂ ਉੱਤੇ ਸ਼ਿਵਸੈਨਾ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਘਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਸਸਪੈਂਡ ਕੀਤਾ ਜਾਂਦਾ ਹੈ।

In The Market