LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁੱਚਾ ਸਿੰਘ ਛੋਟੇਪੁਰ ਹੋਏ ਅਕਾਲੀ ਦਲ ਵਿਚ ਸ਼ਾਮਲ, ਇਸ ਚੋਣ ਹਲਕੇ ਤੋਂ ਲੜਣਗੇ ਚੋਣ

chotepur

ਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ (Sucha Singh Chhotepur) ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ ਹਨ। ਛੋਟੇਪੁਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸਮੇਤ ਹੋਰ ਲੀਡਰਸ਼ਿਪ (ਲੀਡਰਸ਼ਿਪ) ਵਲੋਂ ਅਕਾਲੀ ਦਲ (Akali Dal) ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਗੱਲ ਦੀ ਵੀ ਪੂਰੀ ਉਮੀਦ ਹੈ ਕਿ ਭਲਕੇ ਉਨ੍ਹਾਂ ਨੂੰ ਬਟਾਲਾ ਵਿਧਾਨ ਸਭਾ ਹਲਕੇ (Batala Assembly constituency) ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਗੱਠਜੋੜ (BSP alliance) ਦਾ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।

 

Also Read : ਪੰਜਾਬ-ਹਰਿਆਣਾ 'ਚ ਬਦਲਿਆ ਮੌਸਮ ਦਾ ਮਿਜਾਜ਼,10 ਤੋਂ ਹੇਠਾਂ ਡਿੱਗਿਆ ਪਾਰਾ

ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ (Akali Dal has fielded Sucha Singh Chhotepur) ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਹੈ। ਇਸ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਗਿਆ ਹੈ। ਸੁੱਚਾ ਸਿੰਘ ਛੋਟੇਪੁਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ।

Also Read : ਕੁੰਨੂਰ ਹੈਲੀਕਾਪਟਰ ਹਾਦਸੇ 'ਚ ਪੰਜਾਬ ਦੇ ਗੁਰਸੇਵਕ ਸਿੰਘ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ। ਇਸ ਤੋਂ ਇਲਾਵਾ ਵੀ ਹੋਰ ਅਨੇਕਾਂ ਅਹੁਦਿਆਂ ’ਤੇ ਰਹਿ ਚੁੱਕੇ ਹਨ, ਜਿਨ੍ਹਾਂ ਦੇ ਅਕਾਲੀ ਦਲ ਵਿਚ ਆਉਣ ਨਾਲ ਸਮੁੱਚੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।

In The Market