LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਨੇ ਆਪਣੀ ਹੀ ਸਰਕਾਰ 'ਤੇ ਸਾਧੇ ਨਿਸ਼ਾਨੇ, ਗੰਨਾ ਕਿਸਾਨਾਂ ਦੇ ਹੱਕ ’ਚ ਕੀਤਾ ਟਵੀਟ

sidhu2

ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਫਿਰ ਕਿਸਾਨਾਂ ਦੇ ਹੱਕ ’ਚ ਟਵੀਟ ਕੀਤਾ ਗਿਆ। ਧਰਨੇ ’ਤੇ ਬੈਠੇ ਗੰਨਾ ਕਿਸਾਨਾਂ ਦੇ ਹੱਕ ’ਚ ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ। ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਸੁਹਿਰਦਤਾ ਨਾਲ ਹੱਲ ਕਰਨ ਦੀ ਲੋੜ ਹੈ। 

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ

ਉਨ੍ਹਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਵਿੱਚ ਕਾਸ਼ਤ ਦੀ ਵਧੇਰੇ ਲਾਗਤ ਹੋਣ ਦੇ ਬਾਵਜੂਦ, ਹਰਿਆਣਾ/ਉੱਤਰ ਪ੍ਰਦੇਸ਼ / ਉੱਤਰਾਖੰਡ ਦੇ ਮੁਕਾਬਲੇ ਰਾਜ ਦੀ ਭਰੋਸੇਯੋਗ ਕੀਮਤ ਬਹੁਤ ਘੱਟ ਹੈ। ਸਿੱਧੂ ਨੇ ਕਿਹਾ ਕਿ ਗੰਨੇ ਦੀ ਤੈਅ ਕੀਤੀ ਗਈ ਕੀਮਤ ਚੰਗੀ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਪੂਰਾ ਹੋਣ ਤੱਕ ਧਰਨਾ ਖ਼ਤਮ ਕਰਨ ਵਾਲੇ ਨਹੀਂ ਹਨ। ਹੁਣ ਗੰਨਾ ਕਿਸਾਨਾਂ ਵੀ ਆਪਣੀਆਂ ਮੰਗਾਂ ਦੇ ਸਬੰਧ ’ਚ ਧਰਨਾ ਲੱਗਾ ਕੇ ਬੈਠੇ ਹੋਏ ਹਨ। 

ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਨਿਲ ਜੋਸ਼ੀ

 

ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੀਤੇ ਦਿਨ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਦੇ ਸਬੰਧ ਅਤੇ ਉਨ੍ਹਾਂ ਦੇ ਹੱਕ ’ਚ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕਈ ਟਵਿੱਟਰ ਕੀਤੇ ਜਾ ਰਹੇ ਹਨ। ਸਿੱਧੂ ਸਰਗਰਮ ਹੋ ਕੇ ਕਿਸਾਨਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜਿਸ ਦੇ ਲਈ ਉਹ ਕਈ ਵਾਰ ਆਪਣੀ ਹੀ ਸਰਕਾਰ ’ਤੇ ਨਿਸ਼ਾਨਾ ਵੀ ਵਿਨ੍ਹ ਚੁੱਕੇ ਹਨ।  

ਪੜੋ ਹੋਰ ਖਬਰਾਂ: 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ, ਹੋਇਆ ਸ਼ਾਨਦਾਰ ਸਵਾਗਤ

In The Market