ਚੰਡੀਗੜ੍ਹ: ਕੇਂਦਰ ਤੋਂ ਬਾਅਦ ਹੁਣ ਪੰਜਾਬ ਵਜ਼ਾਰਤ ਵਿਚ ਵੀ ਅਗਲੇ ਹਫ਼ਤੇ ਫੇਰਬਦਲ ਹੋਣਾ ਤੈਅ ਹੈ। ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸ ਵਿਚਕਾਰ ਸਿਆਸੀ ਪਾਰਟੀਆਂ ਵੱਡੇ ਵੱਡੇ ਐਲਾਨ ਕਰ ਰਹੇ ਹਨ। ਇਸ ਵਿਚਕਾਰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (Sukhbir Singh Badal) ਸੁਖਬੀਰ ਬਾਦਲ ਨੇ ਵੀ ਵੱਡਾ ਚੋਣਾਵੀ ਐਲਾਨ ਕਰ ਦਿੱਤਾ ਹੈ।
Today, I assure Punjabis: Immediately after forming the govt in 2022, SAD-BSP will honour the martyrs of #KisanAndolan with one govt job per family, free education to their children & grandchildren till post-graduation & health insurance cover to the entire family.@Akali_Dal_ pic.twitter.com/240jQ5e9DZ
— Sukhbir Singh Badal (@officeofssbadal) July 9, 2021
ਸੁਖਬੀਰ ਬਾਦਲ ਨੇ ਅੱਜ ਆਪਣੇ ਟਵਿੱਟਰ ਹੈਂਡਲ ਤੇ ਐਲਾਨ ਕੀਤਾ ਹੈ ਕਿ ਜੇਕਰ 2022 ਵਿਧਾਨ ਸਭਾ ਚੋਣਾਂ ਵਿੱਚ SAD-BSP ਦੀ ਸਰਕਾਰ ਬਣਦੀ ਹੈ ਤਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ।
ਇਹ ਹਨ ਵੱਡੇ ਐਲਾਨ
-ਕਿਸਾਨ ਦੇ ਬੱਚਿਆਂ ਅਤੇ ਪੋਤੇ ਪੋਤੀਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਵਿਦਿਆ ਦਿੱਤੀ ਜਾਏਗੀ।
-ਪੂਰੇ ਪਰਿਵਾਰ ਨੂੰ ਹੈਲਥ ਇੰਨਸ਼ੋਰੈਂਸ ਵੀ ਦਿੱਤੀ ਜਾਏਗੀ।
-ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ।
ਗੌਰਤਲਬ ਹੈ ਕਿ ਕਿਸਾਨ ਅੰਦੋਲਨ ਦੇ 7 ਮਹੀਨੇ ਦੌਰਾਨ ਕਰੀਬ 500 ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर