LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਵਲੋਂ ਵੱਡਾ ਐਲਾਨ, ਸਰਕਾਰ ਬਣਨ 'ਤੇ ਹਿੰਦੂ ਹੋਵੇਗਾ ਡਿਪਟੀ ਸੀ.ਐੱਮ.

sukhbir bsp

ਚੰਡੀਗੜ੍ਹ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh badal) ਵਲੋਂ ਐਲਾਨ ਕੀਤਾ ਗਿਆ ਕਿ ਵਿਧਾਨ ਸਭਾ ਚੋਣਾਂ 2022 (Vidhan Sabha Election 2022) ਵਿਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਹਿੰਦੂ ਚਿਹਰੇ (Hindu Face) ਨੂੰ ਡਿਪਟੀ ਸੀ.ਐੱਮ. (Deputy CM) ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਵਿਚ 2 ਡਿਪਟੀ ਸੀ.ਐੱਮ. ਹੋਣਗੇ। ਇਨ੍ਹਾਂ 2 ਡਿਪਟੀ ਸੀ.ਐੱਮ. ਵਿਚੋਂ ਇਕ ਹਿੰਦੂ ਚਿਹਰਾ ਜਦੋਂ ਕਿ ਇਕ ਦਲਿਤ ਭਾਈਚਾਰੇ ਵਿਚੋਂ ਡਿਪਟੀ ਸੀ.ਐੱਮ. ਬਣਾਇਆ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਕੋਰ ਗਰੁੱਪ ਦੀ ਮੀਟਿੰਗ ਹੋਈ ਹੈ, ਜਿਸ ਵਿਚ ਬਹੁਤ ਸਾਰੇ ਫੈਸਲੇ ਲਏ ਗਏ ਹਨ। ਇਸ ਸਾਲ ਅਕਾਲੀ ਦਲ ਦੇ 100 ਸਾਲ ਪੂਰੇ ਹੋ ਚੁੱਕੇ ਹਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਆਜ਼ਾਦੀ ਸੰਗਰਾਮ ਵਿਚ ਦਿੱਤੀਆਂ ਹਨ। ਪਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕਿਉਂਕਿ ਉਨ੍ਹਾਂ ਦਾ ਰਵੱਈਆ ਸਾਫ ਸੀ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਅਤੇ ਬਹੁਤ ਸਾਰੀਆਂ ਤਾਕਤਾਂ ਹਨ ਜੋ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ ਪਰ ਸ. ਪਰਕਾਸ਼ ਸਿੰਘ ਬਾਦਲ ਦੀ ਇਹੀ ਸੋਚ ਰਹੀ ਹੈ ਕਿ ਪੰਜਾਬ ਉਦੋਂ ਹੀ ਤਰੱਕੀ ਕਰੇਗਾ ਜਦੋਂ ਇੱਥੇ ਹਰੇਕ ਲਈ ਸਤਿਕਾਰ ਅਤੇ ਸ਼ਾਂਤੀ ਹੋਵੇਗੀ। ਜੇ ਅਕਾਲੀ ਦਲ-ਬਸਪਾ ਗੱਠਜੋੜ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਏਗਾ ਤਾਂ ਅੱਜ ਇਹ ਫੈਸਲਾ ਲਿਆ ਗਿਆ ਹੈ ਕਿ ਹਿੰਦੂ ਭਾਈਚਾਰੇ ਨੂੰ ਪੰਜਾਬ ਵਿਚ ਇਕ ਮਹੱਤਵਪੂਰਣ ਸਥਾਨ ਦਿੱਤਾ ਜਾਵੇਗਾ।

SAD chief Sukhbir Badal slams Centre for 'misusing' Punjab Governor's  office | Latest News India - Hindustan Times

Read this- ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾ, ਜਾਣੋ ਕਿੰਨੀ ਵਧੀ ਕੀਮਤ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵਲੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ ਦਲਿਤ ਚਿਹਰੇ ਨੂੰ ਡਿਪਟੀ ਸੀ.ਐੱਮ. ਬਣਾਇਆ ਜਾਵੇਗਾ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਸਪਾ ਨਾਲ ਗਠਜੋੜ ਤੋਂ ਬਾਅਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨੀ ਅੰਦੋਲਨ ਵਿੱਚ ਸ਼ਹੀਦਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਜੇ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਮੁਫਤ ਦਿੱਤੀ ਜਾਵੇਗੀ।

In The Market