LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਸਿੰਘ ਬਾਦਲ ਵਲੋਂ ਪ੍ਰੋਗਰਾਮ 'ਗੱਲ ਪੰਜਾਬ ਦੀ' 6 ਦਿਨਾਂ ਲਈ ਮੁਲਤਵੀ

3s gal

ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਹ ਆਪਣਾ ਪ੍ਰੋਗਰਾਮ 'ਗੱਲ ਪੰਜਾਬ ਦੀ ' 6 ਦਿਨਾਂ ਲਈ ਮੁਲਤਵੀ ਕਰ ਰਹੇ ਹਨ ਜਿਸਨੂੰ ਫਿਰ ਅਮਲੋਹ ਤੋਂ ਸ਼ੁਰੂ ਕੀਤਾ ਜਾਵੇਗਾ। ਮੋਗਾ ਵਿਖੇ ਵੀਰਵਾਰ ਨੂੰ ਹੋਏ ਲਾਠੀਚਾਰਜ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੀਆਂ ਰੈਲੀਆਂ ਦਾ ਵਿਰੋਧ ਕਿਸਾਨ ਨਹੀਂ ਸਗੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਾਲਿਆਂ ਵਲੋਂ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੋਗਾ ਵਿਚ ਵੀ ਕਾਂਗਰਸੀਆਂ ਅਤੇ ਆਮ ਆਦਮੀ ਪਾਰਟੀ ਵਾਲਿਆਂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਉਨ੍ਹਾਂ ਕੋਲ ਸਬੂਤ ਵੀ ਹੈ।

ਪੜੋ ਹੋਰ ਖਬਰਾਂ: ਛਾਤੀ 'ਚ ਧਸੇ 10 ਇੰਚ ਲੰਬੇ ਚਾਕੂ ਨਾਲ ਹਸਪਤਾਲ ਪਹੁੰਚਿਆ ਨੌਜਵਾਨ, ਫਿਰ...

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਆਪਣੇ ਛੇ ਦਿਨਾਂ ਦਾ ਪ੍ਰੋਗਰਾਮ ਅੱਗੇ ਪਾ ਰਿਹਾ ਹੈ ਅਤੇ ਇਸ ਇਕ ਹਫਤੇ ਦੇ ਵਕਫ਼ੇ ਦੌਰਾਨ ਉਹ ਸੰਯੁਕਤ ਕਿਸਾਨ ਮੋਰਚਾ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਨੂੰ ਜਿੱਥੇ ਮਰਜ਼ੀ ਬੁਲਾ ਲੈਣ ਉਹ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਆਉਣਗੇ। ਸੁਖਬੀਰ ਨੇ ਕਿਹਾ ਕਿ ਇਸ ਹਫ਼ਤੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਜਿੱਥੇ ਵੀ ਬੁਲਾਏਗਾ ਸਾਰਾ ਅਕਾਲੀ ਦਲ ਉਥੇ ਆਏਗਾ ਅਤੇ ਆਪਣਾ ਸਟੈਂਡ ਸਪੱਸ਼ਟ ਕਰੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਰਹੇਗੀ ਉਹ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾਉਣਾ ਚਾਹੁੰਦੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ। 

ਪੜੋ ਹੋਰ ਖਬਰਾਂ: ਪੁਲਿਸ ਦੀ ਵੱਡੀ ਕਾਰਵਾਈ, ਲੜਕੀ ਦੇ ਕਤਲ ਦੇ ਇਕ ਘੰਟੇ ਬਾਅਦ ਹੀ ਢਾਹਿਆ ਦੋਸ਼ੀ ਦਾ ਮਕਾਨ

ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਬੇਨਤੀ ਕੀਤੀ ਕਿ ਪੰਜਾਬ ਵਿਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ, ਇਸ ਨਾਲ ਭਰਾ ਮਾਰੂ ਜੰਗ ਨਾ ਹਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਪਲਾਨ ਪੰਜਾਬ ਵਿਚ ਕਾਮਯਾਬ ਨਹੀਂ ਹੋਣ ਦੇਣਾ ਚਾਹੀਦਾ ਹੈ। ਕਾਂਗਰਸੀ ਝੂਠੀਆਂ ਸਹੁੰ ਖਾ ਕੇ ਮੁੱਕਰੇ ਹਨ, ਇਸ ਲਈ ਉਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾ ਰਿਹਾ ਅਤੇ ਅਕਾਲੀ ਦਲ ਦੀ ਚੜ੍ਹਤ ਦੇਖ ਕੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਪੜੋ ਹੋਰ ਖਬਰਾਂ: ਖੁਸ਼ਖਬਰੀ! ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ

In The Market