LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਬੋਲੇ ਸੁਖਬੀਰ ਸਿੰਘ ਬਾਦਲ

19 dec sukhbir

ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਤਿ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਸਮੁੱਚੀ ਘਟਨਾ ਦੀ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਣ ਸਮੁੱਚੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। Also Read : ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲੇ 'ਚ ਦਰਜ ਹੋਈ FIR

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਕਿ ਕਿਹੜੀਆਂ ਅਜਿਹੀਆਂ ਤਾਕਤਾਂ ਹਨ ਜੋ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਉਤਾਰੂ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿਚ ਅਜਿਹੀ ਘਟਨਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਆ ਜਾਂਦੀਆਂ ਹਨ ਤਾਂ ਉਦੋਂ ਅਜਿਹੀਆਂ ਤਾਕਤਾਂ ਐਕਟਿਵ ਹੋ ਜਾਂਦੀਆਂ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। Also Read : ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਕਾਬੂ

ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਉਥੇ ਮੌਜੂਦ ਸੇਵਾਦਾਰਾਂ ਵਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਸੰਗਤ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ। ਮਾਮਲੇ ਵਿੱਚ ਪੁਲਿਸ ਨੇ ਉਕਤ ਨੌਜਵਾਨ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਹੈ। ਪੁਲਿਸ ਨੇ ਧਾਰਾ 295ਏ ਅਤੇ 307 ਤਹਿਤ ਮਾਮਲਾ ਦਰਜ ਕਰ ਲਿਆ ਹੈ, ਅਜੇ ਤੱਕ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ ਹੈ। Also Read : ਬੇਅਦਬੀ ਮਾਮਲੇ ਤੋਂ ਬਾਅਦ ਦਰਬਾਰ ਸਾਹਿਬ 'ਚ ਰੱਖਿਆ ਗਿਆ ਅਖੰਡ ਪਾਠ

ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਪਛਾਣ ਹੁਣ ਬਾਇਓਮੈਟ੍ਰਿਕ ਰਾਹੀਂ ਕੀਤੀ ਜਾਵੇਗੀ, ਜਿਸ ਨਾਲ ਉਸ ਦੇ ਪਿਛੋਕੜ ਬਾਰੇ ਜਾਣਕਾਰੀ ਮਿਲ ਸਕੇਗੀ। ਦੱਸਣਯੋਗ ਹੈ ਕਿ 72 ਘੰਟਿਆਂ ਤੱਕ ਮੁਲਜ਼ਮ ਦੀ ਪਛਾਣ ਮੈਨੁਅਲ ਤਰੀਕੇ ਨਾਲ ਕੀਤੀ ਜਾਵੇਗੀ ਜੇ ਉਸ ਵਿਚ ਸਫਲਤਾ ਨਾ ਮਿਲੀ ਤਾਂ ਉਸ ਤੋਂ ਬਾਅਦ ਹੀ ਮੁਲਜ਼ਮ ਦਾ ਪੋਸਟਮਾਰਟਮ ਕੀਤਾ ਜਾਵੇਗਾ।

In The Market