LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੱਡੀ ਖਬਰ: ਸੁਨੀਲ ਜਾਖੜ ਵਲੋਂ ਸਰਗਰਮ ਸਿਆਸਤ ਛੱਡਣ ਦਾ ਐਲਾਨ

7f jakkar1

ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਅੰਦਰ ਚੱਲ ਰਿਹਾ ਕਲੇਸ਼ ਅਜੇ ਪੂਰੀ ਤਰ੍ਹਾਂ ਸ਼ਾਂਤ ਨਹੀਂ ਹੋਇਆ ਹੈ। ਸੀ.ਐਮ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਦੂਰੀ ਖਤਮ ਹੁੰਦੀ ਨਜ਼ਰ ਆ ਰਹੀ ਸੀ ਪਰ ਹੁਣ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਪਾਰਟੀ ਨੂੰ ਝਟਕਾ ਦਿੱਤਾ ਹੈ। ਸੁਨੀਲ ਜਾਖੜ ਨੇ ਸਰਗਰਮ ਚੋਣ ਸਿਆਸਤ ਛੱਡਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਚੋਣ ਨਹੀਂ ਲੜਨਗੇ।

Also Read: ਸੁਖਬੀਰ ਬਾਦਲ ਦਾ ਕਾਂਗਰਸ 'ਤੇ ਨਿਸ਼ਾਨਾ, ਕਿਹਾ-'CM ਚਿਹਰੇ ਦਾ ਐਲਾਨ ਰੇਤ ਮਾਫੀਆ ਦੀ ਜਿੱਤ'

ਇਕ ਮਸ਼ਹੂਰ ਹਿੰਦੀ ਚੈਨਲ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਉਹ ਹੁਣ ਚੋਣ ਨਹੀਂ ਲੜਨਗੇ। ਹਾਲਾਂਕਿ ਜਾਖੜ ਨੇ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ, 'ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦਾ ਫੈਸਲਾ ਚੰਗਾ ਹੈ। ਕਾਂਗਰਸ ਪਾਰਟੀ ਇਕਜੁੱਟ ਹੈ। ਮੈਂ ਹੁਣ ਸਰਗਰਮ ਚੋਣ ਰਾਜਨੀਤੀ ਤੋਂ ਬਾਹਰ ਹਾਂ।'

Also Read: ਪੰਜਾਬ 'ਚ ਚੜ੍ਹਿਆ ਸਿਆਸੀ ਪਾਰਾ, ਪ੍ਰਧਾਨ ਮੰਤਰੀ ਮੋਦੀ ਭਲਕੇ ਕਰਨਗੇ ਵਰਚੁਅਲ ਰੈਲੀ 

ਜਾਖੜ ਦੇ ਬਿਆਨ ਨਾਲ ਮਚਿਆ ਸੀ ਹੰਗਾਮਾ
ਦਰਅਸਲ, ਸੁਨੀਲ ਜਾਖੜ ਨੇ ਹਾਲ ਹੀ 'ਚ ਦਿੱਤੇ ਇਕ ਬਿਆਨ 'ਤੇ ਹੰਗਾਮਾ ਮਚਾ ਦਿੱਤਾ ਸੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਅਮਰਿੰਦਰ ਸਿੰਘ ਦੇ ਹਟਣ ਤੋਂ ਬਾਅਦ ਸਮਰਥਨ ਮਿਲਣ ਦੇ ਬਾਵਜੂਦ ਉਨ੍ਹਾਂ ਦੀ ਥਾਂ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਉਦੋਂ ਸੁਨੀਲ ਜਾਖੜ ਅਬੋਹਰ ਵਿਧਾਨ ਸਭਾ ਹਲਕੇ ਵਿੱਚ ਆਪਣੇ ਰਿਸ਼ਤੇਦਾਰ ਲਈ ਚੋਣ ਪ੍ਰਚਾਰ ਕਰਨ ਆਏ ਸਨ। ਇੱਥੇ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ 79 ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਵੋਟ ਪਾਉਣ ਲਈ ਕਿਹਾ ਸੀ। ਇਸ ਵਿੱਚੋਂ 42 ਵਿਧਾਇਕ ਮੇਰੇ ਹੱਕ ਵਿੱਚ ਸਨ। ਸੁਖਜਿੰਦਰ ਰੰਧਾਵਾ ਨੂੰ 16 ਵਿਧਾਇਕਾਂ ਨੇ ਵੋਟ ਪਾਈ, ਜਦਕਿ ਪ੍ਰਨੀਤ ਕੌਰ ਨੂੰ 12 ਵਿਧਾਇਕਾਂ ਨੇ ਵੋਟ ਪਾਈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੂੰ 6 ਅਤੇ ਚਰਨਜੀਤ ਚੰਨੀ ਨੂੰ 2 ਵੋਟਾਂ ਮਿਲੀਆਂ।

Also Read: ਪਿਤਾ ਦੇ ਦੇਹਾਂਤ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਨੇ ਇੰਝ ਬਿਆਨ ਕੀਤਾ ਦਰਦ

In The Market