LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਪੈਗੰਬਰ 'ਤੇ ਟਿੱਪਣੀ ਮਾਮਲੇ 'ਚ ਨੂਪੁਰ ਸ਼ਰਮਾ ਨੂੰ ਟੀਵੀ 'ਤੇ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮੁਆਫੀ'

1july nupur

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੈਗੰਬਰ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਉਸ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ।

Also Read: ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਬਾਰੇ ਕੀਤੀ ਗਈ ਟਿੱਪਣੀ 'ਤੇ ਨਾਰਾਜ਼ਗੀ ਜਤਾਈ। ਨੂਪੁਰ ਦੇ ਤਬਾਦਲੇ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦੀ ਟਿੱਪਣੀ ਨੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ। ਅੱਜ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ, ਉਸ ਲਈ ਉਹ ਜ਼ਿੰਮੇਵਾਰ ਹੈ।

ਅਦਾਲਤ ਨੇ ਕਿਹਾ ਕਿ ਅਸੀਂ ਡਿਬੇਟ ਦੇਖੀ ਹੈ, ਉਸ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਤੋਂ ਬਾਅਦ ਉਸ ਨੇ ਜੋ ਕਿਹਾ, ਉਹ ਹੋਰ ਵੀ ਸ਼ਰਮਨਾਕ ਹੈ। ਨੂਪੁਰ ਸ਼ਰਮਾ ਅਤੇ ਉਸ ਦੀ ਹਲਕੀ ਜ਼ੁਬਾਨ ਨੇ ਪੂਰੇ ਦੇਸ਼ ਵਿਚ ਅੱਗ ਲਾ ਦਿੱਤੀ ਹੈ। ਉਹ ਉਦੈਪੁਰ ਵਿਚ ਵਾਪਰੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹੈ। ਨੂਪੁਰ ਸ਼ਰਮਾ ਨੂੰ ਟੀਵੀ 'ਤੇ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ।

Also Read: ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ 'ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ

ਜਦੋਂ ਵਕੀਲ ਨੇ ਆਪਣੀ ਮੁਆਫੀ ਅਤੇ ਨਬੀ 'ਤੇ ਕੀਤੀ ਗਈ ਟਿੱਪਣੀ ਨੂੰ ਨਿਮਰਤਾ ਨਾਲ ਵਾਪਸ ਲੈਣ ਦੀ ਅਪੀਲ ਕੀਤੀ ਤਾਂ ਬੈਂਚ ਨੇ ਕਿਹਾ ਕਿ ਇਹ ਵਾਪਸ ਲੈਣ ਲਈ ਬਹੁਤ ਦੇਰ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਉਸ ਦੀ ਸ਼ਿਕਾਇਤ ’ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਕਈ ਐਫ.ਆਈ.ਆਰਜ਼ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਛੂਹਿਆ ਤੱਕ ਨਹੀਂ।

ਭਾਜਪਾ ਨੇ ਪਾਰਟੀ ਤੋਂ ਕੀਤਾ ਮੁਅੱਤਲ
ਦੱਸ ਦੇਈਏ ਕਿ ਨੂਪੁਰ ਸ਼ਰਮਾ ਭਾਜਪਾ ਦੀ ਬੁਲਾਰਾ ਰਹਿ ਚੁੱਕੀ ਹੈ। ਉਨ੍ਹਾਂ ਨੇ ਹਾਲ ਹੀ ਵਿਚ ਇੱਕ ਟੀਵੀ ਬਹਿਸ ਵਿਚ ਪੈਗੰਬਰ ਮੁਹੰਮਦ ਖਿਲਾਫ ਟਿੱਪਣੀ ਕੀਤੀ ਸੀ। ਇਸ ਦਾ ਕਾਫੀ ਵਿਰੋਧ ਹੋਇਆ। ਇੱਥੋਂ ਤੱਕ ਕਿ ਕੁਵੈਤ, ਯੂਏਈ, ਕਤਰ ਸਮੇਤ ਸਾਰੇ ਮੁਸਲਿਮ ਦੇਸ਼ਾਂ ਨੇ ਉਨ੍ਹਾਂ ਦੇ ਬਿਆਨ ਦੀ ਆਲੋਚਨਾ ਕੀਤੀ। ਇਸ ਤੋਂ ਬਾਅਦ ਭਾਜਪਾ ਨੇ ਨੂਪੁਰ ਸ਼ਰਮਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਉਸ ਨੇ ਆਪਣੀ ਟਿੱਪਣੀ ਲਈ ਮੁਆਫੀ ਮੰਗੀ ਹੈ। ਨਾਲ ਹੀ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਿਸ ਲੈਂਦਾ ਹਾਂ। ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

Also Read: ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪੰਜਾਬ 'ਚ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋਏ। ਇੰਨਾ ਹੀ ਨਹੀਂ ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਉਸ 'ਤੇ ਕੇਸ ਵੀ ਦਰਜ ਹਨ। ਇਸ ਦੇ ਨਾਲ ਹੀ ਨੂਪੁਰ ਸ਼ਰਮਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਾਰੇ ਮਾਮਲਿਆਂ ਨੂੰ ਦਿੱਲੀ ਟਰਾਂਸਫਰ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।

In The Market