LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SC ਦੇ ਹੁਕਮਾਂ ਤੋਂ ਬਾਅਦ ਧਾਲੀਵਾਲ ਦੀ ਦੋ-ਟੁਕ, 'ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ'

7 sep dhaliwal

ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਪੰਜਾਬ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਅਸੀਂ ਇਸ ਬਾਰੇ ਸੁਪਰੀਮ ਕੋਰਟ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ। ਫਿਰ ਆਪਣਾ ਪੱਖ ਰੱਖਾਂਗੇ।

Also Read: ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਗ੍ਰਿਫਤਾਰ, ਰਾਜਸਥਾਨ ਤੋਂ ਫੜਿਆ ਗਿਆ ਲਾਰੈਂਸ ਗੈਂਗ ਦਾ ਗੁਰਗਾ

ਮੀਟਿੰਗ ਵਿਚ ਸ਼ਾਮਲ ਹੋਣਗੇ CM ਮਾਨ
ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਐੱਸਵਾਈਐੱਲ ਨਹਿਰ ਸਬੰਧੀ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਸੀਐੱਮ ਭਗਵੰਤ ਮਾਨ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਮੀਟਿੰਗ ਬਾਅਦ ਵਿੱਚ ਹੋਵੇਗੀ ਪਰ ਮੈਂ ਆਪਣਾ ਪੱਖ ਪੇਸ਼ ਕਰਨ ਤੋਂ ਪਹਿਲਾਂ ਦੱਸਦਾ ਹਾਂ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ। ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਦਾ ਰਾਹ ਲੱਭੇ। ਸਾਡੇ ਕੋਲ ਤਾਂ ਪੀਣ ਵਾਲਾ ਪਾਣੀ ਨਹੀਂ ਹੈ।

Also Read: ਸਾਧੂ ਸਿੰਘ ਧਰਮਸੋਤ ਦੀ ਲਟਕੀ ਰਿਹਾਈ, ਜੰਗਲਾਤ ਘੋਟਾਲਾ ਮਾਮਲੇ ਜੁੜੀਆਂ ਨਵੀਆਂ ਧਾਰਾਵਾਂ

ਪੰਜਾਬ 'ਤੇ ਸਹਿਯੋਗ ਨਾ ਦੇਣ ਦੇ ਲੱਗੇ ਦੋਸ਼
ਐੱਸਵਾਈਐੱਲ ਨਹਿਰ ਨੂੰ ਲੈ ਕੇ ਕੱਲ੍ਹ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿੱਥੇ ਕੇਂਦਰ ਨੇ ਕਿਹਾ ਕਿ ਪੰਜਾਬ ਇਸ ਵਿੱਚ ਸਹਿਯੋਗ ਨਹੀਂ ਕਰ ਰਿਹਾ। ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ਮਹੀਨੇ ਵਿੱਚ ਭੇਜਿਆ ਗਿਆ ਸੀ। ਜਿਸ ਵਿੱਚ ਮੀਟਿੰਗ ਦੀ ਗੱਲ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਜਿਸ 'ਤੇ ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਇਕ ਮਹੀਨੇ ਦੇ ਅੰਦਰ ਰਿਪੋਰਟ ਸੌਂਪੇ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਣੀ ਹੈ।

In The Market