ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ''ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਉਥੋਂ ਕੱਢਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਹਰ ਮਦਦ ਲਈ ਤਿਆਰ ਹੈ।
Punjab CM Captain Amarinder Singh urges External Affairs Minister Dr. S Jaishankar for "immediate evacuation of all Indians, including around 200 Sikhs, stuck in Afghanistan after the Taliban takeover". pic.twitter.com/oJW0hUSTcw
— ANI (@ANI) August 16, 2021
ਤੁਹਾਨੂੰ ਦੱਸ ਦਈਏ ਕਿ ਕਾਬੁਲ ਵਿੱਚ ਤਾਲਿਬਾਨ ਦੇ ਦਾਖ਼ਲ ਹੋਣ ਤੋਂ ਬਾਅਦ ਅਫ਼ਗਾਨ ਨਾਗਰਿਕ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ। ਮੁਸਲਿਮ ਬਹੁਗਿਣਤੀ ਦੇਸ਼ ਅਫ਼ਗਾਨਿਸਤਾਨ ਵਿੱਚ ਸਿੱਖ ਵੀ ਰਹਿੰਦੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਮਦਦ ਵਾਸਤੇ ਅਪੀਲ ਕੀਤੀ ਗਈ ਹੈ। ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਭਾਰਤ ਸਰਕਾਰ ਨੂੰ ਛੇਤੀ ਤੋਂ ਛੇਤੀ ਅਫ਼ਗਾਨਿਸਤਾਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਾਸਤੇ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ 200 ਸਿੱਖ ਗੁਰਦੁਆਰੇ ਵਿਖੇ ਮੌਜੂਦ ਹਨ ਅਤੇ ਉਨ੍ਹਾਂ ਦੀ ਵੀ ਭਾਰਤ ਸਰਕਾਰ ਮਦਦ ਕਰੇ। ਇਸ ਸਬੰਧੀ ਉਨ੍ਹਾਂ ਦੀ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਤਿਆਰ ਹੈ। 19 ਮਾਰਚ 2020 ਵਿੱਚ ਕਾਬੁਲ ਸ਼ੋਰ ਬਾਜ਼ਾਰ ਵਿਖੇ ਮੌਜੂਦ ਗੁਰਦੁਆਰਾ ਹਰਿਰਾਏ ਸਾਹਿਬ ਵਿਖੇ ਹਮਲੇ ਤੋਂ ਬਾਅਦ ਕਈ ਸਿੱਖਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਕਈ ਸਿੱਖ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਕੇ ਦਿੱਲੀ ਆਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर