ਚੰਡੀਗੜ੍ਹ- 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿਨਾ ਸ਼ਰਤ ਮੁਆਫੀ ਮੰਗਣ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉੱਚ ਸਿੱਖਿਆ ਅਤੇ ਭਾਸ਼ਾ ਮੰਤਰੀ ਮੀਤ ਹੇਅਰ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਭਗਤ ਸਿੰਘ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਵੇਗੀ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦੇ ਹੋਏ ਇਹ ਮੁੱਦਾ ਕਈ ਵਾਰ ਪਾਰਲੀਮੈਂਟ ਵਿੱਚ ਚੁੱਕਿਆ। ਭਗਤ ਸਿੰਘ ਸਾਡਾ ਆਦਰਸ਼ ਹਨ ਅਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿੰਦਾ ਹਾਂ ਕਿ ਪੰਜਾਬ ਸਰਕਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ।
ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤਾ ਗਿਆ ਬਿਆਨ ਸ਼ਰਮਨਾਕ ਹੈ। ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੀ ਲੜਾਈ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਛੋਟੀ ਉਮਰ ਵਿੱਚ ਆਪਣੀ ਕੁਰਬਾਨੀ ਦਿੱਤੀ, ਉਨ੍ਹਾਂ ਉਤੇ ਇਕੱਲੇ ਪੰਜਾਬ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਦੇਸ਼ ਵਿੱਚ ਆਜ਼ਾਦੀ ਮਾਣ ਰਹੇ ਹਾਂ। ਪ੍ਰੰਤੂ ਇਹ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਇੱਕ ਕੌਮੀ ਨਾਇਕ ਉਹਨਾਂ ਦਾ ਬਣਦਾ ਸਤਿਕਾਰ ਨਹੀਂ ਦੇ ਰਹੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Healthy Diet Tips: मूली के साथ भूलकर भी न खाएं ये चीजें, सेहत पर पड़ सकता है बुरा असर
Earthquake in Afghanistan: अफगानिस्तान में भूकंप, जम्मू-कश्मीर तक महसूस किए गए झटके
Methi ke Parathe: सर्दियों के मौसम में घर पर बनाएं लजीज और हेल्दी मेथी के पराठें, आज ही नोट कर लें आसान रेसिपी