LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈਕੇ ਰਵਾਨਾ ਹੋਇਆ ਪਰਿਵਾਰ

prkashbadl654

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਸਥੀਆਂ ਦਾ ਵਿਸਰਜਨ ਅੱਜ ਬੁੱਧਵਾਰ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਅਗਨ ਭੇਟ ਕਰਨ ਲਈ ਬੁੱਧਵਾਰ ਨੂੰ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੋ ਬੱਸਾਂ ਵਿੱਚ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਚੁੱਕੀ ਹੈ।

ਬੱਸ ਵਿੱਚ ਸਵਾਰ ਹੋ ਕੇ ਪੂਰਾ ਬਾਦਲ ਪਰਿਵਾਰ ਅਸਥੀਆਂ ਵਿਸਰਜਣ ਲਈ ਰਵਾਨਾ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਦੀਆਂ ਅਸਥੀਆਂ ਸਿਰ 'ਤੇ ਲੈ ਕੇ ਬਾਹਰ ਆਏ। ਦੱਸ ਦੇਈਏ ਕਿ 4 ਮਈ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਦੇ ਪਿੰਡ ਬਾਦਲ ਵਿੱਚ ਅੰਤਿਮ ਅਰਦਾਸ ਪ੍ਰੋਗਰਾਮ ਰੱਖਿਆ ਗਿਆ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਪਿੰਡ ਬਾਦਲ ਵਿਖੇ ਜਿੱਥੇ ਅੰਤਿਮ ਅਰਦਾਸ ਹੋਣੀ ਹੈ ਉੱਥੇ 500 ਗੁਣਾ 100 ਫੁੱਟ ਦਾ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਕਰੀਬ 30 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਵਾਟਰ ਪਰੂਫ ਟੈਂਟ ਲਗਾਏ ਜਾ ਰਹੇ ਹਨ। ਇਸ ਦੌਰਾਨ ਬਠਿੰਡਾ ਰੋਡ ਤੋਂ ਆਉਣ ਵਾਲੇ ਲੋਕਾਂ ਅਤੇ ਵਾਇਆ ਲੰਬੀ ਖਿਉਵਾਲੀ ਤੋਂ ਆਉਣ ਵਾਲੇ ਲੋਕਾਂ ਲਈ ਵੱਖ-ਵੱਖ ਭੋਜਨ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਵੀਆਈਪੀਜ਼ ਲਈ ਵੱਖਰੇ ਖਾਣੇ ਦਾ ਪ੍ਰਬੰਧ ਕੀਤਾ ਜਾਵੇਗਾ। ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਰੀਬ 10 ਜ਼ਿਲ੍ਹਿਆਂ ਦੀ ਪੁਲਿਸ  ਤਾਇਨਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਪਾਰਕਿੰਗ ਲਾਟ ਬਣਾਏ ਗਏ ਹਨ। ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

In The Market