LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤੜਕਸਾਰ ਮਨਪ੍ਰੀਤ ਮੰਨੂ ਦਾ ਹੋਇਆ ਅੰਤਿਮ ਸੰਸਕਾਰ, ਭੁੱਬਾਂ ਮਾਰ ਰੋਈ ਮਾਂ  

r6tur

ਮੋਗਾ- ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਬੀਤੇ ਦਿਨੀਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਕੁੱਸਾ ਦੇਰ ਰਾਤ ਲਿਆਂਦੀ ਗਈ। ਮੋਗਾ ਪ੍ਰਸ਼ਾਸਨ ਅਤੇ ਪਿੰਡ ਦੇ ਸਰਪੰਚ ਤੇ ਕੁਝ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਤੜਕ ਸਵੇਰ ਕਰੀਬ 3 ਵਜੇ ਮਨਪ੍ਰੀਤ ਮੰਨੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਚੰਗਾ ਇਨਸਾਨ ਸੀ ਤੇ ਗਲਤ ਲਾਈਨ 'ਚ ਚਲਾ ਗਿਆ। ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦਾ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਦੋਹਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਲਿਆਂਦੀਆਂ ਗਈਆਂ। ਡਾਕਟਰਾਂ ਦੀ ਟੀਮ ਨੂੰ ਪਹਿਲਾਂ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਫਿਰ ਸਰੀਰ ਵਿੱਚ ਫਸੀਆਂ ਗੋਲੀਆਂ ਨੂੰ ਲੱਭਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਦੋਵਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਵਿਚਕਾਰ ਭੇਜਿਆ ਗਿਆ।
ਜ਼ਿਕਰਯੋਗ ਹੈ ਕਿ ਮੁਕਾਬਲੇ 'ਚ ਮਾਰੇ ਗਏ ਰੂਪਾ ਅਤੇ ਮੰਨੂ ਦੀਆਂ ਲਾਸ਼ਾਂ ਨੂੰ ਵੀਰਵਾਰ ਸ਼ਾਮ 4.30 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਲਈ ਭੇਜਿਆ ਗਿਆ। ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਲਾਸ਼ਾਂ ਨੂੰ ਚਸ਼ਮਦੀਦਾਂ ਦੇ ਸਾਹਮਣੇ ਰੱਖਿਆ ਗਿਆ ਸੀ ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅੰਮ੍ਰਿਤਸਰ ਪੁੱਜੇ। ਤਿੰਨ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ, ਜਿਸ ਵਿੱਚ ਸਿਵਲ ਹਸਪਤਾਲ ਤੋਂ ਡਾ: ਜੈਸਮੀਨ ਅਤੇ ਦੋ ਡਾਕਟਰ ਮੈਡੀਕਲ ਕਾਲਜ ਤੋਂ ਸਨ। ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਕੁੱਸਾ ਬੁੱਧਵਾਰ 20 ਜੁਲਾਈ ਨੂੰ ਪੰਜਾਬ ਪੁਲਿਸ ਨਾਲ ਕਰੀਬ ਪੰਜ ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਮਾਰੇ ਗਏ ਸਨ। 

In The Market