LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਿਸ ਦੇ ਹੱਥੇ ਚੜ੍ਹਿਆ ਗੈਂ+ਗਸਟਰ ਤੇ ਉਸ ਦਾ ਸਾਥੀ, ਭਾਰੀ ਅਸਲਾ ਹੋਇਆ ਬਰਾਮਦ 

11 august 21211211121

ਮੋਹਾਲੀ- ਪੰਜਾਬ ਸਰਕਾਰ ਵਲੋਂ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ 'ਤੇ ਨੱਥ ਪਾਉਣ ਲਈ ਅਤੇ ਨਸ਼ੇ ਦੇ ਕਾਰੋਬਾਰ ਦੀ ਕਮਰ ਤੋੜਣ ਲਈ ਪੰਜਾਬ ਪੁਲਿਸ ਨੂੰ ਸਖ਼ਤੀ ਨਾਲ ਐਕਸ਼ਨ ਲੈਣ ਲਈ ਕਿਹਾ ਹੋਇਆ ਹੈ, ਜਿਸ ਤਹਿਤ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਦੀ ਧਰ-ਪਕੜ ਕੀਤੀ ਜਾ ਰਹੀ ਹੈ। ਜਿਸ ਦੌਰਾਨ ਹੁਣ ਤੱਕ ਕਈ ਗੈਂਗਸਟਰ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹਨ ਜਦੋਂ ਕਿ ਕਈਆਂ ਨੂੰ ਅਜੇ ਤੱਕ ਫੜਿਆ ਜਾ ਰਿਹਾ ਹੈ। ਇਸੇ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਸੀਆਈਏ ਸਟਾਫ਼ ਨੇ ਗੈਂਗਸਟਰ ਅਸ਼ਵਨੀ ਕੁਮਾਰ, ਜੋ ਕਿ ਕੁਰੂਕਸ਼ੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਾਥੀ ਪ੍ਰਸ਼ਾਂਤ ਵਾਸੀ ਯੂਪੀ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਜੋ ਜ਼ੀਰਕਪੁਰ ਵਿੱਚ ਵੱਡੇ ਹੋਟਲ ਮਾਲਕਾਂ ਤੋਂ ਫਿਰੌਤੀ ਵਸੂਲਦੇ ਸਨ। ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਪਿਛਲੇ ਦਿਨੀਂ ਜ਼ੀਰਕਪੁਰ ਦੇ ਹੋਟਲ ਰੀਜੈਂਸੀ ਅਤੇ ਹੋਟਲ ਬਰੂ ਬ੍ਰੋਜ਼ 'ਤੇ ਗੋਲੀਬਾਰੀ ਕੀਤੀ ਸੀ ਅਤੇ ਡਰਾ ਧਮਕਾ ਕੇ ਫਿਰੌਤੀ ਦੀ ਮੰਗ ਕੀਤੀ ਸੀ। ਇਨ੍ਹਾਂ ਪਾਸੋਂ ਵੱਡੀ ਗਿਣਤੀ ਵਿੱਚ ਵੈਪਨ ਬਰਾਮਦ ਹੋਏ ਹਨ, ਜਿਸ ਵਿੱਚ ਇੱਕ ਪਿਸਤੌਲ 30 ਬੋਰ ਸਮੇਤ ਪੰਜ ਜਿੰਦਾ ਕਾਰਤੂਸ ਤੋਂ ਇਲਾਵਾ ਚਾਰ ਪਿਸਤੌਲ 32 ਬੋਰ ਸਮੇਤ 7 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇੱਕ ਰਿਵਾਲਵਰ 22 ਬੋਰ ਸਮੇਤ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਸ ਤੋਂ ਇਲਾਵਾ ਇੱਕ ਪਿਸਤੌਲ 315 ਬੋਰ ਸਮੇਤ ਤਿੰਨ ਜਿੰਦਾ ਕਾਰਤੂਸ 1 ਮੋਹਾਲੀ ਨੰਬਰੀ ਐਕਟਿਵਾ ਬਰਾਮਦ ਕੀਤੀ ਹੈ। ਹੁਸ਼ਿਆਰਪੁਰ 'ਚ ਅਸ਼ਵਨੀ ਕੁਮਾਰ ਖਿਲਾਫ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ, ਇਸ ਤੋਂ ਇਲਾਵਾ ਦਿੱਲੀ ਦੇ ਸਪੈਸ਼ਲ ਸੈੱਲ 'ਚ ਵੀ ਜਨਰਲ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ।

In The Market