LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੁੱਖਦਾਇਕ: ਬਰਨਾਲਾ ਤੋਂ 18 ਦਿਨ ਪਹਿਲਾਂ ਕੈਨੇਡਾ ਪੜ੍ਹਨ ਗਈ ਲੜਕੀ ਦੀ ਮੌਤ

s5236987

ਬਰਨਾਲਾ : ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆ ਹਨ। ਹੁਣ ਪੰਜਾਬੀ ਕੁੜੀ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਇਸ ਦੇ ਨਾਲ ਹੀ ਲੜਕੀ ਦੀ ਮੌਤ ਕਾਰਨ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਲੜਕੀ ਦੇ ਪਿਤਾ ਨੇ ਦੱਸਿਆ 

ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਉਲਟੀਆਂ ਆਈਆਂ ਸਨ ਅਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ।ਪਿਤਾ ਮੁਤਾਬਕ ਦੋਸਤਾਂ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਪਿਤਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਵਤਨ ਲਿਆਉਣ ਲਈ ਮਦਦ ਕੀਤੀ ਜਾਵੇ। ਉਧਰ ਪਰਿਵਾਰ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਚਿੰਤਾ ਦਾ ਵਿਸ਼ਾ ਹਨ।

In The Market