LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਦੀ ਤੀਜੀ ਲਹਿਰ ਲਈ ਤਿਆਰ ਹੈ ਸਿਹਤ ਵਿਭਾਗ: ਬਲਬੀਰ ਸਿੰਘ ਸਿੱਧੂ

blbir5

ਮੋਗਾ:  ਮੋਗਾ-ਕੋਟ ਈਸੇ ਖਾਂ ਸੜਕ ਉੱਤੇ ਹੋਏ ਬੀਤੇ ਦਿਨੀਂ (Road accident)  ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਅੱਜ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਮੋਗਾ ਵਿਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। 

Read this:  ਗੁਰਨਾਮ ਸਿੰਘ ਚੜੂਨੀ ਮਗਰੋਂ ਰੁਲਦੂ ਸਿੰਘ ਮਾਨਸਾ ਸਸਪੈਂਡ, ਫਿਰ ਦਿੱਤਾ ਵੱਡਾ ਬਿਆਨ

ਦੱਸ ਦੇਈਏ ਕਿ ਇਹ ਲੋਕ ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਜਾ ਰਹੇ ਸਨ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Balbir Singh Sidhu)ਬਲਬੀਰ ਸਿੰਘ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

ਮੋਗਾ ਦੇ ਸਿਵਲ ਹਸਪਤਾਲ ਮਿਲਣ ਪਹੁੰਚੇ ਬਲਬੀਰ ਸਿੰਘ ਸਿੱਧੂ ਦਾ ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ।

Read this: ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਨੌਂ ਦੀ ਮੌਤ, ਤਿੰਨ ਜ਼ਖ਼ਮੀ

ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। 

In The Market