LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

4 ਮਈ ਨੂੰ ਹੋਵੇਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ

badal42569

Parkash Singh Badal News: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਸਸਕਾਰ ਕੀਤਾ ਗਿਆ ਹੈ ਅਤੇ ਅੱਜ ਫੁੱਲ ਚੁਗਣ ਦੀ ਰਸਮ ਨੂੰ ਅਦਾ ਕੀਤੀ ਗਈ। ਇਸ ਰਸਮ ਨੂੰ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ। ਇਸ ਦੌਰਾਨ ਪਰਿਵਾਰ ਵਿੱਚ ਮਾਹੌਲ ਕਾਫੀ ਗਮਗੀਨ ਬਣਿਆ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਅੰਗੀਠਾ ਸੰਭਾਲਣ ਦੀ ਰਸਮ ਕੀਤੀ ਗਈ। 

4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹੋਵੇਗੀ ਅੰਤਿਮ ਅਰਦਾਸ

ਮਿਲੀ ਜਾਣਕਾਰੀ ਮੁਤਾਬਿਕ 4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੋਵੇਗੀ। ਫਿਲਹਾਲ ਥੋੜੀ ਦੇਰ ’ਚ ਪਰਿਵਾਰ ਅੰਤਿਮ ਅਰਦਾਸ ਦੇ ਲਈ ਸਥਾਨ ਤੈਅ ਕਰੇਗਾ। ਜ਼ਿਕਰਯੋਗ ਹੈ ਕਿ 95 ਸਾਲਾਂ ਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਦੱਸ ਦਈਏ ਕਿ ਉਹ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

In The Market