LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

EC ਕੋਲ ਪਹੁੰਚਿਆ ED ਦੀ ਕਾਰਵਾਈ ਦਾ ਮਾਮਲਾ, ਕਾਂਗਰਸੀ ਆਗੂਆਂ ਨੇ ਦਿੱਤਾ ਮੰਗ ਪੱਤਰ

20j mang

ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੀ ਕਾਰਵਾਈ ਉੱਤੇ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਹੁਣ ਕਾਂਗਰਸੀ ਆਗੂਆਂ ਨੇ ਇਲੈਕਸ਼ਨ ਕਮਿਸ਼ਨ ਕੋਲ ਈਡੀ ਦੀ ਇਸ ਕਾਰਵਾਈ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਹੈ।

Also Read: ਪੰਜਾਬ ਚੋਣਾਂ ਨੂੰ ਲੈ ਕੇ BSP ਵਲੋਂ 14 ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ

ਮਿਲੀ ਜਾਣਕਾਰੀ ਮੁਤਾਬਕ ਰਣਦੀਪ ਸੁਰਜੇਵਾਲਾ ਤੇ ਹਰੀਸ਼ ਚੌਧਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਇਲੈਕਸ਼ਨ ਕਮਿਸ਼ਨ ਨੂੰ ਕਿਹਾ ਗਿਆ ਹੈ ਕਿ ਇਹ ਸਾਰੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਇਸ ਉੱਤੇ ਇਲੈਕਸ਼ਨ ਕਮਿਸ਼ਨ ਵਲੋਂ ਵਰਚੁਅਲੀ ਸੁਣਵਾਈ ਵੀ ਕੀਤੀ ਗਈ ਹੈ। ਇਸ ਦੌਰਾਨ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦਾ ਵਫਦ ਮਿਲਿਆ। ਅਸੀਂ ਬਾਕਾਇਦਾ ਭਾਰਤੀ ਚੋਣ ਕਮਿਸ਼ਨ ਨੂੰ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਦੋਵੇਂ ਮਿਲ ਕੇ ਪੰਜਾਬ ਦੇ ਅੰਦਰ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਸਾਜ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਚੋਣਾਂ ਵਿਚ ਹਾਰ ਸਾਹਮਣੇ ਹੈ। ਇਸੇ ਲਈ ਉਹ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਵਿਚ ਲੱਗੇ ਹੋਏ ਹਨ। 

Also Read: BSF ਨੇ ਤਲਾਸ਼ੀ ਮੁਹਿੰਮ ਦੌਰਾਨ ਤਕਰੀਬਨ 35 ਕਰੋੜ ਦੀ ਹੈਰੋਇਨ ਕੀਤੀ ਬਰਾਮਦ

In The Market