LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਪ ਵਿਚ ਸ਼ਾਮਲ ਹੋਣ 'ਤੇ ਭਖਿਆ ਸਿਆਸੀ ਮਾਹੌਲ

aap ig kunwar 11

ਚੰਡੀਗੜ੍ਹ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ ਉਵੇਂ-ਉਵੇਂ ਪੰਜਾਬ ਦੀ ਸਿਆਸੀ ਵਿਚ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ। ਇਸ ਹਲਚਲ ਵਿਚ ਹੁਣ ਪੰਜਾਬ ਪੁਲਿਸ (Punjab Police) ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ (Kunwar Vijay partap Singh) ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਵਲੋਂ ਉਨ੍ਹਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਸੰਭਾਲਣਗੇ।

AAP CM candidate for Punjab will be from Sikh community, announces Kejriwal  - Dynamite News

Read this- ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਹੋਣਗੇ ਆਈ.ਏ.ਐੱਸ. ਅਫਸਰ ਧਰਮ ਪਾਲ

ਸਿਆਸਤਦਾਨਾਂ ਕੁੰਵਰ ਵਿਜੇ ਪ੍ਰਤਾਪ 'ਤੇ ਲਗਾ ਚੁੱਕੇ ਹਨ ਕਈ ਇਲਜ਼ਾਮ

ਇਥੇ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹੁਣ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਜਾਵੇਗੀ ਪਰ ਉਨ੍ਹਾਂ 'ਤੇ ਇਲਜ਼ਾਮਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੇ ਕਿਸੇ ਸਿਆਸੀ ਆਗੂ ਨਾਲ ਚੰਗੇ ਰਿਸ਼ਤੇ ਤਾਂ ਨਹੀਂ ਬਣੇ ਪਰ ਉਨ੍ਹਾਂ 'ਤੇ ਕਾਂਗਰਸ ਨਾਲ ਮਿਲ ਕੇ ਸਿਟ ਦੀ ਰਿਪੋਰਟ ਵਿਚ ਦੂਜੀ ਸਿਆਸੀ ਪਾਰਟੀ ਦੇ ਆਗੂਆਂ ਦੇ ਨਾਂ ਸ਼ਾਮਲ ਕਰਨ ਦੇ ਦੋਸ਼ ਜ਼ਰੂਰ ਲੱਗਦੇ ਰਹੇ ਹਨ। ਹੁਣ ਜਦੋਂ ਉਹ ਆਪ ਵਿਚ ਸ਼ਾਮਲ ਹੋ ਰਹੇ ਹਨ ਤਾਂ ਖੁਦ ਕਾਂਗਰਸੀ ਆਗੂ ਹੀ ਉਨ੍ਹਾਂ 'ਤੇ ਇਲਜ਼ਾਮ ਲਗਾ ਰਹੇ ਹਨ ਕਿ ਉਹ ਪਹਿਲਾਂ ਤੋਂ ਹੀ ਸਿਆਸਤ ਵਿਚ ਆਉਣ ਦੀ ਤਿਆਰੀ ਵਿਚ ਸੀ, ਜਿਸ ਲਈ ਉਨ੍ਹਾਂ ਨੇ ਪਹਿਲਾਂ ਤੋਂ ਹੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰ ਕੇ ਮਜੀਠੀਆ ਨੇ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਇਲਜ਼ਾਮ ਲਗਾਏ ਗਏ ਹਨ।

AAP CM candidate for Punjab will be from Sikh community: Arvind Kejriwal |  India News,The Indian Express

Read this- ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਪੰਜਾਬ CM Candidate ਲਈ ਦਿੱਤਾ ਸੰਕੇਤ

ਕੌਣ ਹੈ ਕੁੰਵਰ ਵਿਜੇ ਪ੍ਰਤਾਪ ਸਿੰਘ

ਪੰਜਾਬ ਪੁਲਿਸ (Punjab Police) ਦੇ ਸਾਬਕਾ ਆਈਜੀ ਰਹਿ ਚੁੱਕੇ ਹਨ ਕੁੰਵਰ ਵਿਜੈ ਪ੍ਰਤਾਪ ਸਿੰਘ। ਉਨ੍ਹਾਂ ਨੇ ਹਾਲ ਹੀ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੁੰਵਰ ਵਿਜੇਪ੍ਰਤਾਪ ਨੇ ਪਟਨਾ ਯੂਨੀਵਰਸਿਟੀ ਤੋਂ ਭਾਰਤੀ ਦਰਸ਼ਨ ਸ਼ਾਸਤਰ ਵਿਚ ਮੁਹਾਰਤ ਦੇ ਨਾਲ ਸੰਸਕ੍ਰਿਤ ਵਿਚ ਐਮਏ ਕਰਨ ਕੀਤੀ ਅਤੇ ਬਾਅਦ ਆਈਪੀਐਸ ਬਣੇ। ਇਸ ਪਿੱਛੋਂ 2011 ਵਿਚ GNDU ਅੰਮ੍ਰਿਤਸਰ ਤੋਂ ਪੁਲਿਸ ਪ੍ਰਸ਼ਾਸਨਿਕ ਵਿਚ PHD ਕੀਤੀ। 2013 ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ LLB ਕੀਤੀ। 2016 ਵਿਚ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਤੋਂ ਮਨੁੱਖੀ ਸਰੋਤ ਅਤੇ ਰਣਨੀਤਕ ਪ੍ਰਬੰਧਨ ਵਿਚ ਐਮਬੀਏ ਦੀ ਡਿਗਰੀ ਵੀ ਹਾਸਲ ਕੀਤੀ। ਭਾਰਤੀ ਪੁਲਿਸ ਸਰਵਿਸ ਦੇ 1998 ਬੈਚ ਦੇ ਪੰਜਾਬ ਕਾਡਰ ਦੇ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਈ ਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਆਪਣੇ ਫੇਸਬੁੱਕ ਅਤੇ ਟਵਿੱਟਰ ਉੱਤੇ ਪੋਸਟਾਂ ਰਾਹੀਂ ਸਰਗਰਮ ਰਹਿੰਦੇ ਹਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬੀ ਦੀ ਇੱਕ ਫ਼ਿਲਮ 'ਯਾਰਾਂ ਦੇ ਯਾਰ' ਵਿੱਚ ਇੱਕ ਪੁਲਿਸ ਅਫ਼ਸਰ ਵਜੋਂ ਕੰਮ ਵੀ ਕੀਤਾ ਹੈ, ਜਿਸ ਵਿਚ ਉਹ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦੇ ਨਜ਼ਰ ਆਏ। ਇਸ ਤੋਂ ਇਲਾਵਾ ਉਨ੍ਹਾਂ ਆਪਣੀ ਇੱਕ ਵੈੱਬ ਸਾਈਟ kunwar.net ਵੀ ਬਣਾਈ ਹੋਈ ਹੈ ਅਤੇ ਯੂ-ਟਿਊਬ 'ਤੇ ਉਨ੍ਹਾਂ ਆਪਣੇ ਨਾਮ ਦਾ ਇੱਕ ਚੈਨਲ ਵੀ ਬਣਾਇਆ ਹੋਇਆ ਹੈ, ਜਿਸ ਵਿੱਚ ਬੱਚਿਆਂ ਨੂੰ ਮੈਥ ਵਿਸ਼ੇ ਬਾਰੇ ਪੜਾਉਂਦੇ ਹਨ। SIT ਦੇ ਚੀਫ਼ ਵਜੋਂ ਕੰਮ ਕਰਦਿਆਂ ਉਹ ਅਕਸਰ ਮੀਡੀਆ ਵਿੱਚ ਆਪਣੇ ਬਿਆਨਾਂ ਕਾਰਣ ਸੁਰਖ਼ੀਆਂ ਵਿੱਚ ਰਹੇ ਹਨ। ਐਮਬੀਏ, ਲਾਅ ਗਰੈਜੂਏਟ ਅਤੇ ਆਈਪੀਐੱਸ ਲ਼ਈ ਇਸ ਅਧਿਕਾਰੀ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ। 
ਉਹ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ। ਸਭ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਵਿਚ ਸੰਨ 2002 ਵਿਚ ਅੰਮ੍ਰਿਤਸਰ ਕਿਡਨੀ ਘੁਟਾਲੇ ਦੇ ਨਾਲ ਚਰਚਾ ਵਿਚ ਆਏ। ਇਸ ਤੋਂ ਇਲਾਵਾ ਉਹ ਅੰਮ੍ਰਿਤਸਰ ਸੈਕਸ ਸਕੈਂਡਲ ਦੀ ਜਾਂਚ ਵਿਚ ਸ਼ਾਮਲ ਰਹੇ। ਇਸ ਮਾਮਲੇ ਵਿੱਚ ਸਥਾਨਕ ਰਾਜਨੀਤਿਕ ਆਗੂ, ਕੇਬਲ ਨੈੱਟਵਰਕ ਨਾਲ ਜੁੜ ਲੋਕ ਸ਼ਾਮਲ ਸਨ। ਇਸ ਪਿੱਛੋਂ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ। ਅੰਮ੍ਰਿਤਸਰ ਵਿੱਚ ਤੈਨਾਤੀ ਦੌਰਾਨ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਰਾਜਨੀਤਿਕ ਆਗੂਆਂ ਨੂੰ ਰਾਸ ਨਹੀਂ ਆਇਆ।

 

In The Market