LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦਾ ਸਿਸਟਮ ਬਦਲਣ ਦਾ ਸਮਾਂ ਆ ਗਿਐ, ਕਿਸਾਨ ਆਗੂਆਂ ਨੇ ਚੋਣ ਲੜਣ ਦੇ ਦਿੱਤੇ ਸੰਕੇਤ

25d13

ਚੰਡੀਗੜ੍ਹ: ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਕਿਸਾਨ ਜਥੇਬੰਦੀਆਂ ਇਕ ਸਾਂਝਾ ਪਲੇਟਫਾਰਮ (Shared platform), ਫੋਰਮ ਬਣਾ ਕੇ ਵਿਧਾਨ ਸਭਾ ਚੋਣਾਂ ਲੜਨਗੀਆਂ। ਚੋਣਾਂ ਲੜਨ ਅਤੇ ਅਗਲੀ ਰਣਨੀਤੀ (The next strategy) ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ (ਸੰਯੁਕਤ ਕਿਸਾਨ ਮੋਰਚਾ) ਵਿੱਚ ਸ਼ਾਮਲ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ (32 farmers' organizations) ਨੇ ਸ਼ਨੀਵਾਰ ਨੂੰ ਚੰਡੀਗਡ਼੍ਹ (Chandigarh) ਵਿਖੇ ਇਕ ਮੀਟਿੰਗ (Meeting) ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਅੰਤਮ ਫ਼ੈਸਲਾ ਲਿਆ ਜਾਵੇਗਾ। Also Read : ਲੁਧਿਆਣਾ ਬਲਾਸਟ ਮਾਮਲੇ 'ਤੇ ਡੀ.ਜੀ.ਪੀ. ਚਟੋਪਾਧਿਆਏ ਨੇ ਕੀਤੇ ਕਈ ਖੁਲਾਸੇ


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਦਾ ਸਿਸਟਮ ਬਦਲਣਾ ਚਾਹੁੰਦੇ ਹਾਂ ਕਿਉਂਕਿ ਹੁਣ ਪੰਜਾਬ ਦਾ ਜੋ ਹਾਲ ਹੈ ਉਸ ਨੂੰ ਦਰੁਸਤ ਕਰਨ ਦੀ ਲੋੜ ਹੈ। ਅਸੀਂ ਮੋਰਚਾ ਤਿਆਰ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਤੁਹਾਨੂੰ ਪਤਾ ਲੱਗ ਜਾਵੇਗਾ। ਸਾਡੇ ਨਾਲ ਸੰਗਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ 117 ਸੀਟਾਂ 'ਤੇ ਅਨਾਉਂਸਮੈਂਟ ਕੀਤੀ ਜਾਵੇਗੀ। ਵੱਖਰੇ ਤੌਰ 'ਤੇ ਮੋਰਚਾ ਬਣੇਗਾ ਜੋ ਕਿ ਪੰਜਾਬ ਦੇ ਹਿੱਤਾਂ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੰਦਗੀ ਸਾਫ ਕਰਨ ਦਾ ਸਮਾਂ ਆ ਗਿਆ ਹੈ। ਸੰਯੁਕਤ ਸਮਾਜ ਮੋਰਚਾ ਨਾਂ 'ਤੇ ਕਿਸਾਨ ਆਗੂਆਂ ਵਲੋਂ ਚੋਣਾਂ ਲੜਨ ਦਾ ਫੈਸਲਾ ਲਿਆ ਗਿਆ ਹੈ। Also Read : ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਕੀਲਾਂ ਨੂੰ ਕੀਤੀ ਅਪੀਲ, ਆਮ ਆਦਮੀ ਪਾਰਟੀ ਵਿਚ ਹੋਵੋ ਸ਼ਾਮਲ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਿਆਉਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਤਕਰੀਬ ਇਕ ਸਾਲ ਤਕ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ 'ਤੇ ਧਰਨਾ ਲਗਾਈ ਰੱਖਿਆ ਅਤੇ ਭਾਰਤ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਹੋ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।ਪ੍ਰਧਾਨ ਮੰਤਰੀ ਦੇ ਨਾਂ ਸਿਰਫ ਤਿੰਨ ਖੇਤੀ ਕਾਨੂੰਨ ਵਾਪਸ ਕੀਤੇ ਸਗੋਂ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਸਮੇਤ ਹੋਰਨਾਂ ਮੰਗਾਂ ਵੀ ਮੰਨ ਲਈਆਂ ਸਨ। 

In The Market