LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਚੋਣਾਂ ਦੌਰਾਨ ਇਨ੍ਹਾਂ 'Hot Seats', 'ਤੇ ਹੋਵੇਗਾ ਦਿਲਚਸਪ ਮੁਕਾਬਲਾ 

20febvoting

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਇਸ ਨੂੰ ਲੈ ਕੇ ਚੋਣ ਕਮਿਸ਼ਨ (Election Commission) ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਨੀਮ ਫੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੀਆਂ ਹੌਟ ਸੀਟਾਂ (Hot seats in Punjab) 'ਤੇ ਫੱਸਵਾਂ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਕਈ ਸੀਟਾਂ ਅਜਿਹੀਆਂ ਹਨ ਜਿੱਥੇ ਸਿਆਸੀ ਲੀਡਰਾਂ (Political leaders) ਵਲੋਂ ਆਪਣੇ ਧਾਕੜ ਵਿਰੋਧੀਆਂ ਨੂੰ ਲਲਕਾਰਿਆ ਗਿਆ ਹੈ, ਜਿੱਥੇ ਇਹ ਮੁੱਛ ਦਾ ਸਵਾਲ ਬਣਿਆ ਹੋਇਆ ਹੈ। ਸਿਆਸੀ ਘਮਾਸਾਣ ਨੂੰ ਲੈ ਕੇ ਪੂਰੇ ਪੰਜਾਬ ਦੀਆਂ ਨਜ਼ਰਾਂ ਇਸ ਵੇਲੇ ਸੂਬੇ ਦੀਆਂ ਵਿਧਾਨ ਸਭਾ ਚੋਣਾਂ (Assembly elections) ਉੱਤੇ ਟਿੱਕੀਆਂ ਹੋਈਆਂ ਹਨ। ਇਸ ਵੇਲੇ ਵੱਡੇ-ਵੱਡੇ ਦਿੱਗਜ ਚੋਣ ਮੈਦਾਨ ਵਿਚ ਉੱਤਰੇ ਹੋਏ ਹਨ ਪਰ ਇਨ੍ਹਾਂ ਚੋਣਾਂ ਵਿਚ ਕੁਝ ਅਜਿਹੀਆਂ ਵੀ ਸੀਟਾਂ ਹਨ, ਜਿਨ੍ਹਾਂ ਨੂੰ ਇਸ ਵੇਲੇ Hot Seat ਵਜੋਂ ਦੇਖਿਆ ਜਾ ਰਿਹਾ ਹੈ। 2022 ਪੰਜਾਬ ਵਿਧਾਨ ਸਭਾ ਚੋਣਾਂ 'ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੜ ਚੋਣ ਮੈਦਾਨ ਵਿੱਚ ਹਨ। ਇਸ ਸੀਟ 'ਤੇ ਉਨ੍ਹਾਂ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਨੇ ਜੀਵਨਜੋਤ ਕੌਰ, ਸੰਯੁਕਤ ਸਮਾਜ ਮੋਰਚਾ ਨੇ ਸੁਖਜਿੰਦਰ ਸਿੰਘ ਸਾਹੂ ਅਤੇ ਭਾਜਪਾ ਨੇ ਡਾ. ਜਗਮੋਹਨ ਸਿੰਘ ਰਾਜੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 165043 ਹੈ, ਜਿਨ੍ਹਾਂ ਵਿੱਚ 87619 ਪੁਰਸ਼ ਅਤੇ 77423 ਔਰਤਾਂ ਦੀਆਂ ਵੋਟਾਂ ਹਨ। 1 ਵੋਟ ਥਰਡ ਜੈਂਡਰ ਦੀ ਹੈ। Also Read : ਪੰਜਾਬ ਵਿਧਾਨ ਸਭਾ ਚੋਣਾਂ 2022 : ਮਹਿਲਾਵਾਂ ਨੂੰ ਸਮਰਪਿਤ ਸੱਤ 'ਪਿੰਕ ਪੋਲਿੰਗ ਸਟੇਸ਼ਨ'


2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਮਜੀਠਾ ’ਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਚੋਣ ਲੜਨਗੇ ਅਤੇ ਕਾਂਗਰਸ ਪਾਰਟੀ ਵਲੋਂ ਜਗਵਿੰਦਰ ਪਾਲ ਸਿੰਘ (ਜੱਗਾ ਮਜੀਠਾ), ਆਮ ਆਦਮੀ ਪਾਰਟੀ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ (ਜੋ ਤਿੰਨ ਵਾਰ ਪਹਿਲਾਂ ਕਾਂਗਰਸ ਦੇ ਉਮੀਦਵਾਰ ਵਜੋਂ ਬਿਕਰਮ ਮਜੀਠੀਆ ਤੋਂ ਹਾਰ ਚੁੱਕੇ ਹਨ), ਸੰਯੁਕਤ ਕਿਸਾਨ ਮੋਰਚਾ ਵੱਲੋਂ ਪਰਮਜੀਤ ਸਿੰਘ ਅਤੇ ਭਾਜਪਾ ਵੱਲੋਂ ਪ੍ਰਦੀਪ ਸਿੰਘ ਭੁੱਲਰ ਚੋਣ ਮੈਦਾਨ ’ਚ ਹਨ। ਮਾਝੇ ਦੀ ਸਿਆਸਤ ਦਾ ਗੜ੍ਹ ਮੰਨੀ ਜਾਂਦੀ ਮਜੀਠਾ ਸੀਟ 'ਤੇ ਅਕਾਲੀ ਦਲ ਨੇ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਚ ਜਿੱਤ ਦੀ ਹੈਟ੍ਰਿਕ ਮਾਰੀ ਹੈ। ਸਿਰਫ਼ 2002 ਦੀ ਚੋਣ ਨੂੰ ਛੱਡ ਕੇ ਅਕਾਲੀ ਦਲ ਨੇ ਚਾਰ ਵਾਰ ਮਜੀਠਾ ਸੀਟ ਤੇ ਕਬਜ਼ਾ ਕੀਤਾ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ 2007 ਤੋਂ ਲੈ ਕੇ 2017 ਤੱਕ ਲਗਾਤਾਰ ਚੋਣ ਜਿੱਤਦੇ ਆ ਰਹੇ ਹਨ ਅਤੇ ਇਸ ਵਾਰ ਇਸ ਹਲਕੇ ਤੋਂ ਮਜੀਠੀਆ ਪਤਨੀ ਗਨੀਵ ਕੌਰ ਚੌਣ ਮੈਦਾਨ ਵਿੱਚ ਹਨ।ਹੁਣ 2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਮੁੜ ਚੋਣ ਮੈਦਾਨ ਵਿੱਚ ਹਨ। ‘ਆਪ’ ਵੱਲੋਂ ਜਗਦੀਪ ਸਿੰਘ ਗੋਲਡੀ, ਕਾਂਗਰਸ ਵੱਲੋਂ ਮੋਹਨ ਸਿੰਘ ਫਲੀਆਂਵਾਲਾ, ਸੰਯੁਕਤ ਸਮਾਜ ਮੋਰਚਾ ਵੱਲੋਂ ਸੁਰਿੰਦਰ ਸਿੰਘ ਢੱਡੀਆਂ ਅਤੇ ਭਾਜਪਾ ਵੱਲੋਂ ਪੂਰਨ ਚੰਦ ਚੋਣ ਮੈਦਾਨ ’ਚ ਹਨ। 2019 ’ਚ ਹੋਈ ਜ਼ਿਮਨੀ ਚੋਣ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ। 
ਇਸ ਵਾਰ ਭਦੌੜ ਤੇ ਚਮਕੌਰ ਸਾਹਿਬ ਸੀਟਾਂ ਦਾ ਮੁਕਾਬਲਾ ਦੀ ਦੇਖਣਾ ਵਾਲਾ ਹੈ। ਇਨ੍ਹਾਂ ਦੋਵਾਂ ਸੀਟਾਂ ਉੱਤੇ ਕਾਂਗਰਸ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਮੈਦਾਨ ਵਿਚ ਹਨ। ਭਦੌੜ ਵਿਚ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਹਰਮੋਹਨ ਸਿੰਘ ਸੰਧੂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਡਾ. ਚਰਨਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਦਰਸ਼ਨ ਸਿੰਘ ਸ਼ਿਵਜੋਤ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਚਮਕੌਰ ਸਾਹਿਬ ਦੀ ਸੀਟ ਉੱਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਆਏ ਵਿਧਾਇਕ ਪਿਰਮਲ ਧੌਲਾ ਦੀ ਟਿਕਟ ਕੱਟ ਕੇ ਇਸ ਵਾਰ ਇਸ ਸੀਟ ਤੋਂ ਕਾਂਗਰਸ ਵੱਲੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਅਕਾਲੀ ਦਲ-ਬਸਪਾ ਵੱਲੋਂ ਸਤਨਾਮ ਸਿੰਘ ਰਾਹੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਲਾਭ ਸਿੰਘ ਉਗੋਕੇ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਗੋਰਾ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਧਰਮ ਸਿੰਘ ਫ਼ੌਜੀ (ਕੈਪ.) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਮੁੜ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਨੂੰ ਟੱਕਰ ਦੇਣ ਲਈ ਕਾਂਗਰਸ ਵੱਲੋਂ ਜਗਪਾਲ ਸਿੰਘ ਅਬੁਲਖੁਰਾਣਾ ਅਤੇ ਆਮ ਆਦਮੀ ਪਾਰਟੀ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਚੋਣ ਮੈਦਾਨ ਵਿੱਚ ਹਨ। ਭਾਜਪਾ ਵੱਲੋਂ ਰਾਕੇਸ਼ ਢੀਂਗਰਾ ਨੂੰ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸੀਟ ਉੱਤੇ ਪ੍ਰਕਾਸ਼ ਸਿੰਘ ਬਾਦਲ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿਚ ਲਗਾਤਾਰ ਜਿੱਤਦੇ ਆਏ ਹਨ ਤੇ ਛੇਵੀਂ ਵਾਰ ਉਹ ਫਿਰ ਮੈਦਾਨ ਵਿਚ ਉੱਤਰੇ ਹਨ। 
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਧੂਰੀ 107ਵਾਂ ਹਲਕਾ ਹੈ। ਇਹ ਜਨਰਲ ਵਿਧਾਨ ਸਭਾ ਹਲਕਾ ਹੈ। ਇਥੇ ਹੋਈਆਂ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ’ਚੋਂ ਕਾਂਗਰਸ ਨੇ 2, ਆਜ਼ਾਦ ਉਮੀਦਵਾਰ ਨੇ 2 ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਇਕ ਵਾਰ ਚੋਣ ਜਿੱਤੀ। ਇਸ ਵਾਰ ਇਥੇ  ਲੋਕਾਂ ਦੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੋਂ ਜ਼ਿਆਦਾ ਨਜ਼ਰ ਰਹੇਗੀ ਕਿਉਂਕਿ ਇਥੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਚੋਣ ਮੈਦਾਨ ’ਚ ਹਨ ਤੇ ਉਨ੍ਹਾਂ ਦਾ ਮੁਕਾਬਲਾ ਮੌਜੂਦਾ ਵਿਧਾਇਕ ਦਲਵੀਰ ਸਿੰਘ ਗੋਲਡੀ ਨਾਲ ਹੈ। ਇਸ ਤੋਂ ਇਲਾਵਾ ਭਾਜਪਾ, ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।

In The Market