LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਦੇ ਸਲਾਹਕਾਰਾਂ 'ਤੇ ਇਨ੍ਹਾਂ ਮੰਤਰੀਆਂ ਵਲੋਂ ਸਖ਼ਤ ਕਾਰਵਾਈ ਦੀ ਮੰਗ 

media advisor

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਸਮੂਹ ਵੱਲ਼ੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵਿਰੁੱਧ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਇਨ੍ਹਾਂ ਦੋਹਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

Who is Malvinder Singh Mali? Lesser-known facts about Navjot Sidhu's advisor  - India News

Read more- ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ

ਪੀ.ਪੀ.ਸੀ.ਸੀ. ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਖਿਲਾਫ ਮੰਤਰੀ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Navjot Sidhu's advisors' 'Pakistan, Kashmir' remark leaves Congress  red-faced; Amarinder Singh miffed | India News – India TV

Read more- ਰਣਜੀਤ ਕਤਲ ਕੇਸ 'ਚ ਰਾਮ ਰਹੀਮ 'ਤੇ 26 ਅਗਸਤ ਨੂੰ ਫੈਸਲਾ ਸੁਣਾਏ ਜਾਣ 'ਤੇ ਰੋਕ

ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ 'ਤੇ ਭਾਰਤ ਦੇ ਹਿੱਤਾਂ ਵਿਰੁੱਧ ਅਤੇ ਰਾਸ਼ਟਰੀ ਸੁਰੱਖਿਆ ਲਈ ਹਾਨੀਕਾਰਕ ਹਨ। ਉਕਤ ਸਮੂਹ ਨੇ ਮਾਲੀ ਅਤੇ ਗਰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਧੂ ਨੂੰ ਪਾਰਟੀ ਅਤੇ ਦੇਸ਼ ਦੇ ਹਿੱਤ 'ਚ ਤੁਰੰਤ ਆਪਣੇ ਸਹਿਯੋਗੀਆਂ 'ਤੇ ਲਗਾਮ ਲਾਉਣ ਦੇ ਨਿਰਦੇਸ਼ ਦੇਣ।

Ex-DGP Mustafa declines adviser role: 'Sidhu alone can bring Cong back to  power'

Read more- ਦੇਸ਼ ਵਿਚ ਕੋਰੋਨਾ ਵਾਇਰਸ ਦੇ 25,467 ਨਵੇਂ ਮਾਮਲੇ ਆਏ ਸਾਹਮਣੇ, 354 ਲੋਕਾਂ ਦੀ ਹੋਈ ਮੌਤ
ਮੰਤਰੀਆਂ ਦੇ ਸਮੂਹ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਦੀ ਰਾਖੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਕਮਜ਼ੋਰ ਕਰਨ ਅਤੇ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ 'ਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਰਹੱਦੀ ਸੂਬੇ ਪੰਜਾਬ 'ਤੇ ਡੂੰਘੇ ਪ੍ਰਭਾਵ ਪੈ ਸਕਦੇ ਹਨ।

In The Market