LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਨ ਸਰਕਾਰ ਦੀ ਨਵੀਂ ਕੈਬਿਨੇਟ, ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਲਿਆ ਹਲਫ

19m cabinet

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਵੀਂ ਕੈਬਨਿਟ ਲਈ ਚੁਣੇ ਗਏ ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹਾਜ਼ਰੀ ਵਿਚ ਇਨ੍ਹਾਂ ਸਾਰੇ ਮੰਤਰੀਆਂ ਨੇ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਰਾਸ਼ਟਰਗਾਨ ਗਾਇਆ ਗਿਆ ਸਹੁੰ ਚੁੱਕ ਸਮਾਗਮ ਤੋਂ ਬਾਅਦ ਵੀ ਰਾਸ਼ਟਰਗਾਨ ਨਾਲ ਹੀ ਸਹੁੰ ਚੁੱਕ ਸਮਾਗਮ ਦੀ ਸਮਾਪਤੀ ਹੋਈ। ਉੱਥੇ ਹੀ ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ (Cabinet Ministers) ਨੂੰ ਨਵੀਆਂ ਗੱਡੀਆਂ ਵੀ ਮਿਲਣਗੀਆਂ। ਨਵੇਂ ਬਣੇ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇੱਕ ਟਵੀਟ ਕੀਤਾ ਹੈ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਇਮਾਨਦਾਰ ਸਰਕਾਰ ਦੇਣ ਲਈ ਦਿਨ-ਰਾਤ ਕੰਮ ਕਰਨਾ ਹੈ। ਅਸੀਂ ਖੁਸ਼ਹਾਲ ਪੰਜਾਬ ਬਣਾਉਣਾ ਚਾਹੁੰਦੇ ਹਾਂ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਹੁੰ ਚੁੱਕ ਸਮਾਗਮ ਵਿਚ ਹਾਜ਼ਰ ਹਨ ਅਤੇ ਉੱਥੇ ਹੀ ਹਰਪਾਲ ਸਿੰਘ ਚੀਮਾ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ। ਡਾ. ਬਲਜੀਤ ਕੌਰ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ।ਹਰਭਜਨ ਸਿੰਘ ਈ.ਟੀ.ਓ. ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ। ਡਾ. ਵਿਜੇ ਸਿੰਗਲਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ। ਲਾਲ ਚੰਦ ਕਟਾਰੂਚੱਕ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ।ਗੁਰਮੀਤ ਸਿੰਘ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ। ਹਲਕਾ ਅਜਨਾਲਾ ਤੋਂ ਵਿਧਾਇਕ ਚੁਣੇ ਗਏ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਭਵਨ ਵਿਖੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ I ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ। ਬ੍ਰਹਮ ਸ਼ੰਕਰ ਜਿੰਪਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ। ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ।

In The Market