ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੌਰਾਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ। ਚੋਣਾਂ ਦੇ ਨਤੀਜੇ (Election results) 10 ਮਾਰਚ ਨੂੰ ਐਲਾਨੇ ਜਾਣਗੇ। ਆਪ ਦੇ ਸੀਐਮ ਫੇਸ ਭਗਵੰਤ ਮਾਨ (CM Face Bhagwant Mann) ਵਲੋਂ ਅਤੇ ਮਨਪ੍ਰੀਤ ਬਾਦਲ (Manpreet Badal) ਵਲੋਂ ਵੋਟ ਪਾਈ ਗਈ ਹੈ। ਵੋਟਿੰਗ ਸ਼ੁਰੂ ਹੁੰਦਿਆਂ ਲੋਕਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 117 ਸੀਟਾਂ (117 seats) 'ਤੇ 1304 ਉਮੀਦਵਾਰਾਂ (1304 candidates) ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ 'ਚ ਉਤਰੇ ਹਨ। Also Read : ਪੰਜਾਬ ਵਿਧਾਨ ਸਭਾ ਚੋਣਾਂ 2022 : ਗੁਰਦੁਆਰਾ ਸਾਹਿਬ 'ਚ ਮੁੱਖ ਮੰਤਰੀ ਚੰਨੀ ਨੇ ਕੀਤੀ ਅਰਦਾਸ, ਦਿੱਤਾ ਇਹ ਬਿਆਨ
ਵੋਟ ਪਾਉਣ ਤੋਂ ਬਾਅਦ ਭਗਵੰਤ ਮਾਨ ਨੇ ਬਜ਼ੁਰਗਾਂ ਤੇ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਵੱਡਾ ਹੈ। ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੁਸ਼ਿਆਰਪੁਰ ਤੋਂ ਬੀਜੇਪੀ ਉਮੀਦਵਾਰ ਤੀਕਸ਼ਣ ਸੂਦ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਬੂਥ ਨੰਬਰ 78 'ਤੇ ਸਵੇਰੇ ਤੜਕੇ ਤੜਕੇ ਵੋਟ ਪਾਈ ਹੈ। ਇਸ ਦਿਨ ਪਹਿਲਾਂ ਕਈ ਉਮੀਦਵਾਰਾਂ ਨੇ ਮੰਦਰ ਤੇ ਗੁਰਦੁਆਰਿਆਂ 'ਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪੰਜਾਬ ਦਾ ਭਵਿੱਖ ਤੈਅ ਕਰਨਗੇ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵਲੋਂ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਵੋਟ ਪਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਮੋਗਾ ਦੇ ਗਵਰਮੈਂਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਈ ਵੋਟ। 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ-20 ਅਧੀਨ ਪੈਂਦੇ ਬੂਥ ਨੰਬਰ 101 ਜਿੱਥੇ ਦੁਨੀਆ ਦੇ ਇਕ ਜਿਸਮ ਦੋ ਜਾਨ (ਇਕ ਧੜ ਤੇ ਦੋ ਸਿਰ) ਵਾਲੇ ਅਨੋਖੇ ਨੌਜਵਾਨ ਨੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾਕਟਰ ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਬਚਪਨ ਵਿਚ ਹੀ ਪਿੰਗਲਵਾੜਾ ਪਹੁੰਚੇ ਇਕ ਧੜ, ਦੋ ਸਿਰ, ਚਾਰ ਬਾਹਵਾਂ ਵਾਲੇ ਵਿਸ਼ੇਸ਼ ਬੱਚੇ ਸੋਹਣਾ-ਮੋਹਣਾ , ਜਿਸ ਨੂੰ ਹਾਲ ਹੀ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਨੌਕਰੀ ਮਿਲੀ ਹੈ, ਦੀ ਵੋਟ ਪਵਾਉਣ ਲਈ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੀ ਇਕ ਵਿਸ਼ੇਸ਼ ਟੀਮ ਨੇ ਸੋਹਣਾ-ਮੋਹਣਾ ਨੂੰ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਤੋਂ ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਨਾਂਵਾਲਾ ਵਿਖੇ ਲਿਆਂਦਾ, ਜਿੱਥੇ ਸੋਹਣਾ-ਮੋਹਣਾ ਨੇ ਬੂਥ ਨੰਬਰ 101 'ਤੇ ਸਭ ਤੋਂ ਪਹਿਲੀਆਂ ਦੋ ਵੋਟਾਂ ਲੜੀ ਨੰਬਰ ਕ੍ਰਮਵਾਰ 1212 ਅਤੇ 1213 ਭੁਗਤਾਈਆਂ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਨੇ ਸੋਹਣਾ ਮੋਹਣਾ ਨੂੰ ਸਨਮਾਨਿਤ ਕੀਤਾ।। ਕੈਬਨਿਟ ਮੰਤਰੀ ਤੇ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਤਨੀ ਤੇ ਕੌਂਸਲਰ ਮਮਤਾ ਆਸ਼ੂ ਅਤੇ ਲੜਕੀ ਸੁਰਭੀ ਸਮੇਤ ਮਾਲਵਾ ਸਕੂਲ ਕੋਚਰ ਮਾਰਕੀਟ ਵਿਚ ਬਣੇ ਪੋਲਿੰਗ ਬੂਥ ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਆਸ਼ੂ ਦੀ ਸਪੁੱਤਰੀ ਸੁਰਭੀ ਨੇ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਅਤੇ ਉਸ ਨੇ ਕਿਹਾ ਕਿ ਉਸ ਨੂੰ ਵੋਟ ਪਾ ਕੇ ਬਹੁਤ ਵਧੀਆ ਲੱਗਿਆ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ। ਇਸ ਦੇ ਨਾਲ ਹੀ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸਕੂਲ ਪੁੱਜੇ ਤੇ ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਇਸ ਸਰਕਾਰੀ ਸਕੂਲ 'ਚ ਮੈਂ ਵੋਟ ਪਾਉਣ ਆਉਂਦਾ ਰਹਾਂਗਾ। ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਵੋਟਿੰਗ ਬੂਥਾਂ 'ਤੇ ਸੈਨੇਟਾਈਜ਼ਰ ਤੇ ਮਾਸਕ ਵੀ ਦਿੱਤੇ ਜਾ ਰਹੇ। ਕਾਂਗਰਸ ਨੇਤਾ ਸੁਨੀਲ ਜਾਖੜ ਨੇ ਵਿਧਾਨ ਸਭਾ ਖੇਤਰ ਅਬੋਹਰ ਵਿਚ ਪੋਲਿੰਗ ਕੇਂਦਰ ਪੰਜਕੋਸੀ 126-128 'ਤੇ ਆਪਣੀ ਵੋਟ ਪਾਈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ।ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਅਪਣੇ ਪਰਿਵਾਰ ਨਾਲ ਸੰਗਰੂਰ ਦੀ ਹਰੀਪੁਰਾ ਕਲੋਨੀ ਵਾਲੇ ਪੋਲਿੰਗ ਬੂਥ 'ਤੇ ਅਪਣੀ ਵੋਟ ਪਾਈ ਹੈ। ਸੰਗਰੂਰ ਵਿਧਾਨ ਸਭਾ ਹਲਕੇ ਵਿਚ ਮਤਦਾਨ ਦੇ ਪਹਿਲੇ ਇਕ ਘੰਟੇ ਵਿਚ 3.54 ਪ੍ਰਤੀਸ਼ਤ ਵੋਟਰਾਂ ਨੇ ਅਪਣੇ ਅਧਿਕਾਰ ਦੀ ਵਰਤੋਂ ਕੀਤੀ ਹੈ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਅਪਣੀ ਧਰਮ ਪਤਨੀ ਨਾਲ ਸੰਗਰੂਰ ਦੀ ਸੁੰਦਰ ਬਸਤੀ ਦੇ ਪੋਲਿੰਗ ਬੂਥ 'ਤੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ। ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਮੈਡਮ ਗੁਰਨਾਮ ਕੌਰ ਚੀਮਾ ਬਾਬਾ ਬਕਾਲਾ ਸਾਹਿਬ ਵਿਖੇ ਬੂਥ ਨੰਬਰ 55 'ਤੇ ਵੋਟ ਪਾਉਣ ਉਪਰੰਤ ਜੇਤੂ ਚਿੰਨ੍ਹ ਬਣਾਉਂਦੇ ਹੋਏ ਨਾਲ ਉਨ੍ਹਾਂ ਦੇ ਪਤਨੀ ਨਿਰਮਲ ਸਿੰਘ ਚੀਮਾ ਅਤੇ ਹੋਰ ਪਰਿਵਾਰ।
ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਪਤਨੀ ਦੇ ਨਾਲ ਪਾਈ ਵੋਟ। ਰਿੰਟੂ ਪਿਛਲੇ ਹਫਤੇ ਹੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਹਲਕਾ ਭੁਲੱਥ ਦੇ ਪਿੰਡ ਰਾਮਗੜ੍ਹ ਵਿਖੇ ਵੋਟ ਪਾਈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਤੇ ਪੁੱਤਰ ਮਹਿਤਾਬ ਖਹਿਰਾ ਤੇ ਸਮਰਥਕਾਂ ਨਾਲ ਫੋਟੋ ਖਿਚਵਾਈ। ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਕਪੂਰਥਲਾ ਵਿਧਾਨ ਸਭਾ ਹਲਕੇ ਦੇ ਬੂਥ ਨੰਬਰ 104 ਮਨਸੂਰਵਾਲ ਵਿਖੇ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ, ਸਾਬਕਾ ਕਾਂਗਰਸ ਵਿਧਾਇਕਾ ਰਾਜਬੰਸ ਕੌਰ ਰਾਣਾ, ਸਾਬਕਾ ਵਿਧਾਇਕਾ ਸੁਖਜਿੰਦਰ ਕੌਰ ਰਾਣਾ ਨੇ ਵੋਟ ਪਾਈ। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਹਲਕੇ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੀ ਵੋਟ ਆਪਣੇ ਪਰਿਵਾਰ ਸਮੇਤ ਪਾਈ। ਬਲਬੀਰ ਸਿੱਧੂ ਨੇ ਸੇਂਟ ਸੋਲਜ਼ਰ ਪਬਲਿਕ ਸਕੂਲ ਫੇਜ਼-7 ਵਿਖੇ ਬਣੇ ਪੋਲਿੰਗ ਕੇਂਦਰ ਵਿਚ ਜਾ ਕੇ ਆਪਣੀ ਵੋਟ ਪਾਈ। ਬਲਬੀਰ ਸਿੰਘ ਸਿੱਧੂ ਮੋਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ।
Patiala | Punjab Lok Congress founder and former CM Capt Amarinder Singh casts his vote at polling booth number 95-98 pic.twitter.com/ZWErHsLsZp
— ANI (@ANI) February 20, 2022
ਪੰਜਾਬ ਲੋਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਬੂਥ ਨੰਬਰ 95-98 ਤੋਂ ਵੋਟ ਪਾਈ।
ਬਟਾਲਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਸੇਖੜੀ ਨੇ ਆਪਣੀ ਵੋਟ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਉੱਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर