LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿਲਜੀਤ ਦੋਸਾਂਝ ਸਮੇਤ ਇਨ੍ਹਾਂ ਸਿਤਾਰਿਆਂ ਨੇ ਭਗਵੰਤ ਮਾਨ ਨੂੰ ਦਿੱਤੀ ਜਿੱਤ ਦੀ ਵਧਾਈ 

diljit dosanjh

ਚੰਡੀਗੜ੍ਹ : ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) 'ਚ ਆਮ ਆਦਮੀ ਪਾਰਟੀ (Aam Aadmi Party) ਨੇ ਇਤਿਹਾਸਕ ਜਿੱਤ (Historic victory) ਹਾਸਲ ਕੀਤੀ ਹੈ। 92 ਸੀਟਾਂ ਨਾਲ 'ਆਪ' ਨੇ ਜਿੱਤ ਦਰਜ ਕੀਤੀ ਹੈ। ਇਸ ਮੌਕੇ ਵੱਡੇ-ਵੱਡੇ ਦਿੱਗਜ ਵੀ 'ਆਪ' ਸਮੇਤ ਭਗਵੰਤ ਮਾਨ (Bhagwant Mann) ਨੂੰ ਵਧਾਈ ਦੇ ਰਹੇ ਹਨ। ਉੱਥੇ ਹੀ ਹੁਣ ਪੌਲੀਵੁੱਡ ਸਮੇਤ ਬੌਲੀਵੁੱਡ (Bollywood including Polywood) 'ਤੇ ਰਾਜ ਕਰਨ ਵਾਲੇ ਦਿਲਜੀਤ ਦੋਸਾਂਝ (Diljit Dosanjh) ਨੇ ਵੀ 'ਆਪ' ਦੀ ਵੱਡੀ ਜਿੱਤ ਨੂੰ ਲੈ ਕੇ ਪੋਸਟ ਪਾਈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸੰਗਰੂਰ ਵਿੱਚ ਆਮ ਆਦਮੀ ਪਾਰਟੀ (Aam Aadmi Party in Sangrur) ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ (Chief Ministerial candidate Bhagwant Mann) ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ (Dhuri seat) ਤੋਂ ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ 'ਆਪ' ਦੀ ਸਰਕਾਰ ਦੇ ਮੰਤਰੀ ਰਾਜਭਵਨ'ਚ ਨਹੀਂ ਬਲਕਿ ਖਟਕੜਕਲਾਂ 'ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ 'ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ।

ਪਾਰਟੀ ਵਰਕਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਭਗਵੰਤ ਮਾਨ ਭਾਵੁਕ ਹੋ ਕੇ ਆਪਣੀ ਮਾਂ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ। ਪੰਜਾਬ ਵਿੱਚ ਚੱਲ ਰਹੀ ਚੋਣ ਘਮਾਸਾਨ ਵਿੱਚ ਅੱਜ ਨਤੀਜਿਆਂ ਦੀ ਵਾਰੀ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੀ ਸੱਤਾਧਾਰੀ ਕਾਂਗਰਸ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ।

In The Market