LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਆ ਗਈ ਹੈ ਕੋਰੋਨਾ ਵਾਇਰਸ ਦੀ ਤੀਜੀ ਲਹਿਰ, ਦੇਖੋ ਕੀ ਬੋਲੇ OP Soni

4j op soni

ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਨਾਈਟ ਕਰਫਿਊ ਸਣੇ ਕਈ ਹੋਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਓਪੀ ਸੋਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਹਨ।

Also Read: ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਸਾਬਕਾ CM ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਓਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦਿਆਂ  ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪੰਜਾਬ ਹੀ ਨਹੀਂ ਪੂਰੇ ਦੇਸ਼ ਵਿਚ ਵੀ ਕੇਸ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਸੂਬੇ ਲਈ ਸਖਤ ਫੈਸਲੇ ਲਏ ਜਾ ਰਹੇ ਹਨ। ਇਸ ਦੌਰਾਨ ਲਾਕਡਾਊਨ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵਿਚ ਓਪੀ ਸੋਨੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਹੀ ਕੇਸ ਵਧ ਰਹੇ ਹਨ। ਜੇਕਰ ਦੇਸ਼ ਦੀ ਸਰਕਾਰ ਵਲੋਂ ਅਜਿਹੀ ਕੋਈ ਗਾਈਡਲਾਈਨ ਆਏਗੀ ਤਾਂ ਅੱਗੇ ਬਾਰੇ ਮੁੜ ਫੈਸਲੇ ਲਏ ਜਾਣਗੇ। ਪੰਜਾਬ ਨੇ ਪਹਿਲੀ ਤੇ ਦੂਜੀ ਲਹਿਰ ਵੇਲੇ ਕੋਰੋਨਾ ਨਾਲ ਡਟ ਕੇ ਲੜਾਈ ਲੜੀ ਸੀ। ਹੁਣ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਲਈ ਪੜਾਈ ਆਨਲਾਈਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

Also Read: ਕੋਰੋਨਾ ਸੰਕਟ: ਪੰਜਾਬ 'ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂ

ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਤੱਕ ਦੇ ਲਈ ਸੂਬੇ ਵਿਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਤ 10 ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਮਾਸਕ ਤੇ ਸੋਸ਼ਲ ਡਿਸਟੈਂਸਿੰਗ ਨੂੰ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੂਰੇ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਚ ਵੈਕਸੀਨ ਦੀਆਂ ਦੋਵਾਂ ਖੁਰਾਕਾਂ ਨੂੰ ਲਾਜ਼ਮੀ ਕੀਤਾ ਜਾ ਰਿਹਾ ਹੈ।

In The Market