ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਡੀ.ਜੀ.ਪੀ. ਆਪਣੇ ਭੜਕਾਊ ਬਿਆਨਾਂ ਨਾਲ ਮਲੇਰਕੋਟਲਾ ਵਿੱਚ ਫਿਰਕੂ ਦੰਗਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਮੁਹੰਮਦ ਮੁਸਤਫਾ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
Also Read: PM ਮੋਦੀ ਨੇ ਇੰਡੀਆ ਗੇਟ 'ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
We demand immediate arrest of former DGP Mohammad Mustafa for trying to incite communal clashes in Malerkotla with his incendiary statements. I urge @ECISVEEP to order immediate action against the officer who is the husband of Malerkotla MLA & Cong minister Razia Sultana.1/4 pic.twitter.com/gdLDxjs8mS
— Sukhbir Singh Badal (@officeofssbadal) January 23, 2022
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁਹੰਮਦ ਮੁਸਤਫਾ ਨੇ ਮਲੇਰਕੋਟਲਾ ਵਿੱਚ ਮਾਹੌਲ ਖਰਾਬ ਕੀਤਾ ਹੋਵੇ। ਉਹ ਅਕਾਲੀ ਕਾਰਕੁਨਾਂ ਖਿਲਾਫ ਸੈਂਕੜੇ ਝੂਠੇ ਕੇਸ ਦਰਜ ਕਰਵਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ 'ਤੇ ਜ਼ੁਲਮ ਵੀ ਕੀਤੇ ਹਨ ਅਤੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਜਾਣਦਾ ਹੈ ਕਿ ਅਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ। ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਮੁਸਤਫਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Also Read: ਸਾਬਕਾ ਪੰਜਾਬ CM ਨੇ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੇਜਰੀਵਾਲ ਮੂਹਰੇ ਰੱਖੀ ਮੰਗ
ਉਨ੍ਹਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਅਤੇ ਸੀਨੀਅਰ ਆਗੂ ਮੁਹੰਮਦ ਓਵੈਸੀ ਨਾਲ ਮਿਲ ਕੇ ਮਾਲੇਰਕੋਟਲਾ ਨੂੰ ਸੈਰ ਸਪਾਟੇ ਵਾਲੀ ਥਾਂ ਵਜੋਂ ਵਿਕਸਤ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਦੇ ਨਾਲ-ਨਾਲ ਲੜਕੇ ਅਤੇ ਲੜਕੀਆਂ ਲਈ ਵੱਖ-ਵੱਖ ਕਾਲਜ ਵੀ ਬਣਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਵਿੱਚ ਮੁਸਲਿਮ ਅਤੇ ਈਸਾਈ ਭਾਈਚਾਰਿਆਂ ਲਈ ਕਬਰਿਸਤਾਨ ਬਣਾਏ ਜਾਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट