LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ

18n2

ਚੰਡੀਗੜ੍ਹ- ਪੰਜਾਬ (Punjab) ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸਮੇਤ ਪੰਜਾਬ ਦੀ ਪੂਰੀ ਕੈਬਨਿਟ (Punjab Cabinet) ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹੇ ਜਾਣ ਤੋਂ ਬਾਅਦ 18 ਨਵੰਬਰ ਦਿਨ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕਰਨ ਦੇ ਲਈ ਜਾ ਰਹੀ ਹੈ ਪਰ ਸਿੱਧੂ ਨੂੰ ਕੈਬਨਿਟ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। 

Also Read: ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ, ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਇੰਝ ਕਰੋ ਅਪਲਾਈ

ਵਿਦੇਸ਼ ਮੰਤਰਾਲਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਪਾਕਿ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਜਿਸ ਕਾਰਨ ਸਿੱਧੂ ਪੰਜਾਬ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਨਹੀਂ ਜਾ ਸਕਣਗੇ। ਵਿਦੇਸ਼ ਮੰਤਰਾਲਾ ਵੱਲੋਂ ਸਿੱਧੂ ਨੂੰ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।  

Also Read: ਗੈਂਗਸਟਰ ਗਗਨ ਤੇ ਉਸਦੀ ਮਾਂ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਗੋਪੀ ਮਾਹਲ ਦਾ ਐਨਕਾਊਂਟਰ

ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਸੀ। ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। ਇਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦਾ ਵਫਦ ਵੀ 19 ਨਵੰਬਰ ਨੂੰ ਭਗਵੰਤ ਮਾਨ ਦੀ ਅਗਵਾਈ ਵਿਚ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾ ਰਿਹਾ ਹੈ। 

In The Market