LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੇਰੋਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ-ਮੁੱਕੀ

police action

ਪਟਿਆਲਾ (ਬਿਊਰੋ)- ਪਟਿਆਲਾ ਵਿਚ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM captain Amrinder Singh)ਦੀ ਰਿਹਾਇਸ਼ ਘੇਰਣ ਜਾ ਰਹੇ ਈ.ਟੀ.ਟੀ./ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ (Teachers Union)ਦੇ ਮੈਂਬਰਾਂ 'ਤੇ ਮੌਕੇ 'ਤੇ ਤਾਇਨਾਤ ਪੁਲਸ (Police)ਨੇ ਲਾਠੀਚਾਰਜ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ (Protesters)ਦੀ ਪੁਲਸ ਨਾਲ ਝੜਪ ਵੀ ਹੋਈ ਹੈ। ਬੇਰੋਜ਼ਗਾਰ ਅਧਿਆਪਕ ਰੋਜ਼ਗਾਰ (Unemployed teacher employment)ਦੀ ਮੰਗ ਨੂੰ ਲੈ ਕੇ ਪਿਛਲੇ ਲਗਭਗ 85 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ-ਘੁਟਾਲਿਆਂ ਦੀ ਸਰਕਾਰ ਨੂੰ ਹੁਣ ਜਵਾਬ ਦੇਣਾ ਪਵੇਗਾ : ਸੁਖਬੀਰ ਬਾਦਲ

ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਸ ਨੇ ਮੁੱਖ ਮੰਤਰੀ ਰਿਹਾਇਸ਼ ਤੋਂ ਪਹਿਲਾਂ ਵਾਈ.ਪੀ.ਐੱਸ. ਚੌਕ ਵਿਚ ਪੁਲਿਸ ਨੇ ਬੇਰੋਜ਼ਗਾਰਾਂ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕਰਦੇ ਹੋਏ ਹਨ। ਜਦੋਂ ਅਧਿਆਪਕਾਂ ਨੇ ਇਥੋਂ ਦੀ ਬੈਰੀਕੇਡਿੰਗ ਤੋੜ ਅੱਗੇ ਵਧਣਾ ਚਾਹਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਜ਼ੋਰ-ਅਜ਼ਮਾਇਸ਼ ਨਾਲ ਰੋਕ ਦਿੱਤਾ। ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਿਸ ਦਸਤੇ ਵੀ ਤਾਇਨਾਤ ਹਨ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ

ਦੱਸ ਦਈਏ ਕਿ ਬੇਰੋਜ਼ਗਾਰ ਪਿਛਲੇ ਤਕਰੀਬਨ 85 ਦਿਨ ਤੋਂ ਰੋਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਇਕ ਸਾਥੀ ਟਾਵਰ 'ਤੇ ਚੜ੍ਹ ਕੇ ਵੀ ਪ੍ਰਦਰਸ਼ਨ ਕਰ ਰਿਹਾ ਹੈ। ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ ਗਿਆ।

In The Market