LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੋਤੀ ਮਹਿਲ ਗੇਟ ਨੇੜਿਓਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ, ਇਕ ਮੁਲਾਜ਼ਮ ਬੁਰੀ ਤਰ੍ਹਾਂ ਡਿੱਗਾ

moti meha

ਪਟਿਆਲਾ (ਦਮਨਪ੍ਰੀਤ ਸਿੰਘ)-ਬੇਰੁਜ਼ਗਾਰ ਸਾਂਝਾ ਮੋਰਚਾ (Unemployed United Front) ਦੇ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੋਤੀ ਮਹਿਲ (Moti Mehal) ਘੇਰਣ ਦੀ ਯੋਜਨਾ ਸੀ ਜਿਸ ਦੌਰਾਨ ਉਹ ਮੋਤੀ ਮਹਿਲ ਘੇਰਣ ਲਈ ਅੱਗੇ ਵੱਧ ਰਹੇ ਸਨ ਉਸ ਦੌਰਾਨ ਪੰਜਾਬ ਪੁਲਿਸ (Punjab Police) ਵਲੋਂ ਉਥੇ ਬੈਰੀਕੇਡਿੰਗ (Barricading) ਕੀਤੀ ਗਈ ਸੀ, ਜਦੋਂ ਕਿ ਪ੍ਰਦਰਸ਼ਨ (Protest) ਕਰ ਰਹੇ ਅਧਿਆਪਕਾਂ (Teachers) ਵਲੋਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਕੁਝ ਅਧਿਆਪਕ ਭੱਜ ਮਹਿਲ ਦੇ ਗੇਟ ਤੱਕ ਪਹੁੰਚ ਗਏ ਉਨ੍ਹਾਂ ਦਾ ਪਿੱਛਾ ਕਰ ਰਹਿ ਇਕ ਪੁਲਿਸ ਮੁਲਾਜ਼ਮ ਬਹੁਤ ਬੁਰੀ ਤਰ੍ਹਾਂ ਡਿੱਗ ਗਿਆ, ਜਿਸ ਕਾਰਣ ਉਨ੍ਹਾਂ ਸੱਟਾਂ ਵੀ ਲੱਗੀਆਂ। ਪੁਲਿਸ ਵਲੋਂ ਅਧਿਆਪਕਾਂ ਨੂੰ ਚੁੱਕ ਕੇ ਉਥੋਂ ਹਟਾਇਆ ਗਿਆ ਅਤੇ ਕੁਝ ਅਧਿਆਪਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Read this- ਚੰਡੀਗੜ੍ਹ ਵਿਚ ਹੁਣ ਖੁੱਲ੍ਹਣਗੇ ਸਕੂਲ, ਇਸ ਸ਼ਰਤ 'ਤੇ ਬੱਚੇ ਆ ਸਕਣਗੇ ਸਕੂਲ

ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ। ਕੁਝ ਅਧਿਆਪਕਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਗੱਡੀ ਵਿਚ ਬਿਠਾ ਕੇ ਲਿਜਾਇਆ ਜਾ ਰਿਹਾ ਸੀ ਉਸ ਦੌਰਾਨ ਬੇਰੁਜ਼ਗਾਰ ਮਹਿਲਾ ਪ੍ਰਦਰਸ਼ਨਕਾਰੀਆਂ ਵਲੋਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

Read this- ਕਿਸਾਨਾਂ ਨੇ ਰਾਜਪੁਰਾ ਦੇ ਚੌਕ ਵਿਖੇ ਲਾਇਆ ਧਰਨਾ, ਕੀਤੀ ਇਹ ਮੰਗ
ਪ੍ਰਦਰਸ਼ਨਕਾਰੀ ਮਹਿਲਾ ਬੇਰੁਜ਼ਗਾਰ ਅਧਿਆਪਕ ਵਲੋਂ ਕਿਹਾ ਗਿਆ ਕਿ ਅਸੀਂ ਇਥੋਂ ਹੁਣ ਕਿਤੇ ਨਹੀਂ ਜਾਵਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਪਰ ਨਾ ਤਾਂ ਮੀਟਿੰਗ ਹੋ ਰਹੀ ਹੈ ਅਤੇ ਨਾ ਹੀ ਸਾਡੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਡਾਂਗਾਂ ਮਾਰੀਆਂ ਜਾ ਰਹੀਆਂ ਹਨ ਪਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।

In The Market