LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਚੋਣਾਂ ਵਿਚਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

16feb shah

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਬੁੱਧਵਾਰ ਨੂੰ ਪੰਜਾਬ ਦੌਰੇ ਦੌਰਾਨ ਡੇਰਾ ਰਾਧਾ ਸਵਾਮੀ ਬਿਆਸ (Dera Radha Swami Beas) ਪਹੁੰਚੇ। ਉਨ੍ਹਾਂ ਨੇ ਰਾਧਾ ਸਵਾਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਡੇਰਾ ਮੁਖੀ ਦੇ ਨਾਲ ਆਪਣੀ ਤਸਵੀਰ ਨਾਲ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਅਮਿਤ ਸ਼ਾਹ ਨੇ ਕਿਹਾ ਕਿ ਅੱਜ ਰਾਧਾ ਸਵਾਮੀ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਤਿਸੰਗ ਬਿਆਸ ਵਿਚ ਮੁਲਾਕਾਤ ਹੋਈ। ਰਾਧਾ ਸਵਾਮੀ ਸਤਿਸੰਗ ਬਿਆਸ ਲਗਾਤਾਰ ਕਈ ਦਹਾਕਿਆਂ ਤੋਂ ਸਮਾਜ ਵਿਚ ਅਧਿਆਤਮਕ ਚੇਤਨਾ ਜਗਾ ਕੇ ਮਾਨਵਤਾ ਅਤੇ ਸਮਾਜ ਸੇਵਾ ਲਈ ਕੰਮ ਕਰ ਰਿਹਾ ਹੈ। ਇਹ ਆਪਣੇ ਆਪ ਵਿਚ ਅਦਭੁੱਤ ਅਤੇ ਪ੍ਰੇਰਣਾਦਾਈ ਹੈ।

ਸ਼ਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ (ਸੰਯੁਕਤ) ਗਠਜੋੜ ਦੇ ਉਮੀਦਵਾਰਾਂ ਦੇ ਪੱਖ ਵਿਚ ਚੋਣ ਰੈਲੀ ਨੂੰ ਸੰਬੋਧਿਤ ਕਰਨ ਫਿਰੋਜ਼ਪੁਰ ਪੁੱਜੇ। ਫਿਰੋਜ਼ਪੁਰ ਵਿਚ ਰੈਲੀ ਨੂੰ ਸੰਬੋਧਿਤ ਕਰਨ ਤੋਂ ਬਾਅਦ ਅਮਿਤ ਸ਼ਾਹ ਡੇਰਾ ਬਿਆਸ ਪਹੁੰਚੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਹੀਂ ਦਿੱਲੀ ਵਿਚ ਪੰਜਾਬ ਦੇ ਬਿਆਸ ਸਥਿਤ ਰਾਧਾ ਸਵਾਮੀ ਸਤਿਸੰਗ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਮੋਦੀ ਦੀ ਡੇਰਾ ਬਿਆਸ ਦੇ ਮੁਖੀ ਨਾਲ ਇਹ ਮੁਲਾਕਾਤ ਉਨ੍ਹਾਂ ਦੀ ਪੰਜਾਬ ਚੋਣ ਵਿਚ ਪਹਿਲੀ ਫਿਜ਼ੀਕਲ ਰੈਲੀ ਤੋਂ ਇਕ ਦਿਨ ਪਹਿਲਾਂ ਹੋਈ ਸੀ। ਰਾਜਨੀਤਕ ਗਲਿਆਰਿਆਂ ਵਿਚ ਇਨ੍ਹਾਂ ਮੁਲਾਕਾਤਾਂ ਨੂੰ ਪੰਜਾਬ ਚੋਣਾਂ ਦੇ ਸਿਲਸਿਲੇ ਵਿਚ ਦੇਖਿਆ ਜਾ ਰਿਹਾ ਹੈ। ਹਾਲਾਂਕਿ ਡੇਰਾ ਰਾਧਾ ਸਵਾਮੀ ਨੇ ਕਦੇ ਵੀ ਆਪਣੇ ਭਗਤਾਂ ਨੂੰ ਕਿਸੇ ਵਿਸ਼ੇਸ਼ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ।

In The Market